Breaking News
Smart Media Insurance Point

CGC Landran ਵਿਖੇ ਐਲੂਮਨੀ ਮੀਟ ‘ਰੀਮਿਨਿਸੈਂਸ 2ਕੇ26’ ਦਾ ਸ਼ਾਨਦਾਰ ਆਯੋਜਨ

55 ਹਜ਼ਾਰ ਤੋਂ ਵੱਧ ਸਾਬਕਾ ਵਿਦਿਆਰਥੀਆਂ ਦੇ ਮਜ਼ਬੂਤ ਨੈੱਟਵਰਕ ਨੇ ਸੰਸਥਾ ਦਾ ਮਾਣ ਵਧਾਇਆ;

ਰਿੱਕੀ ਦੀ ਲਾਈਵ ਗਾਇਕੀ ਨੇ ਬੰਨ੍ਹਿਆ ਰੰਗ

ਮੋਹਾਲੀ, 17 ਨਵੰਬਰ, ਮਨਜੀਤ ਸਿੰਘ ਚਾਨਾ:

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਵੱਲੋਂ ਸਾਬਕਾ ਵਿਦਿਆਰਥੀਆਂ ਦੀ ਮਿਲਣੀ ‘ਰੀਮਿਨਿਸੈਂਸ 2ਕੇ26’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਇੰਜੀਨੀਅਰਿੰਗ, ਬਿਜ਼ਨਸ ਮੈਨੇਜਮੈਂਟ, ਬਾਇਓਟੈਕਨਾਲੋਜੀ, ਫਾਰਮੇਸੀ, ਪ੍ਰਾਹੁਣਚਾਰੀ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਚਾਂ ਦੇ ਸਾਬਕਾ ਵਿਦਿਆਰਥੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਪੁਰਾਣੇ ਸਹਿਪਾਠੀਆਂ ਨੇ ਇੱਕ-ਦੂਜੇ ਨਾਲ ਮੁਲਾਕਾਤ ਕਰਕੇ ਕਾਲਜ ਜੀਵਨ ਦੀਆਂ ਯਾਦਾਂ ਤਾਜ਼ਾ ਕੀਤੀਆਂ।

ਸਮਾਗਮ ਵਿੱਚ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸ. ਸਤਨਾਮ ਸਿੰਘ ਸੰਧੂ, ਪ੍ਰਧਾਨ ਸ. ਰਸ਼ਪਾਲ ਸਿੰਘ ਧਾਲੀਵਾਲ, ਵਾਈਸ ਚੇਅਰਮੈਨ ਸ੍ਰੀ ਪਰਮਪਾਲ ਸਿੰਘ ਢਿੱਲੋਂ, ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ ਅਤੇ ਡਾਇਰੈਕਟਰ ਵਿਦਿਆਰਥੀ ਭਲਾਈ ਤੇ ਐਲੂਮਨੀ ਮਾਮਲੇ ਡਾ. ਗਗਨਦੀਪ ਭੁੱਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਇਸ ਮੌਕੇ ਚੇਅਰਮੈਨ ਸ. ਸਤਨਾਮ ਸਿੰਘ ਸੰਧੂ ਨੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਜੀਵਨ ਦੌਰਾਨ ਬਣੀਆਂ ਦੋਸਤੀਆਂ ਅਤੇ ਰਿਸ਼ਤੇ ਜ਼ਿੰਦਗੀ ਭਰ ਨਾਲ ਨਿਭਦੇ ਹਨ। ਉਨ੍ਹਾਂ ਨੇ ਸਾਬਕਾ ਵਿਦਿਆਰਥੀਆਂ ਦੀਆਂ ਪੇਸ਼ੇਵਰ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਅਦਾਰੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

ਪ੍ਰਧਾਨ ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸਾਬਕਾ ਵਿਦਿਆਰਥੀਆਂ ਵੱਲੋਂ ਹਾਸਲ ਕੀਤੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਨੇ ਸਾਬਕਾ ਵਿਦਿਆਰਥੀਆਂ ਨੂੰ ਆਪਸੀ ਸਾਂਝ ਅਤੇ ਸੰਸਥਾ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਜ਼ਿਕਰਯੋਗ ਹੈ ਕਿ ਸੀਜੀਸੀ ਲਾਂਡਰਾਂ ਦਾ 55 ਹਜ਼ਾਰ ਤੋਂ ਵੱਧ ਸਾਬਕਾ ਵਿਦਿਆਰਥੀਆਂ ਦਾ ਵਿਸ਼ਾਲ ਨੈੱਟਵਰਕ ਹੈ। ਇਨ੍ਹਾਂ ਵਿੱਚ ਉੱਦਮੀ, ਵਿਗਿਆਨੀ, ਖੋਜਕਰਤਾ, ਸਿਵਲ ਸੇਵਕ, ਰੱਖਿਆ ਕਰਮਚਾਰੀ, ਕਾਰਪੋਰੇਟ ਪੇਸ਼ੇਵਰ ਅਤੇ ਸਿੱਖਿਆ ਸ਼ਾਸਤਰੀ ਸ਼ਾਮਲ ਹਨ, ਜੋ ਦੇਸ਼-ਵਿਦੇਸ਼ ਵਿੱਚ ਆਪਣੀ ਪਛਾਣ ਬਣਾ ਰਹੇ ਹਨ।ਸਮਾਗਮ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਖ਼ੂਬ ਰੰਗ ਬੰਨ੍ਹਿਆ। ਸੀਜੀਸੀ ਦੇ ਸਾਬਕਾ ਵਿਦਿਆਰਥੀ ਅਤੇ ਕੈਨੇਡੀਅਨ ਪੰਜਾਬੀ ਲੋਕ ਤੇ ਪੌਪ ਗਾਇਕ ਰਿੱਕੀ ਦੀ ਲਾਈਵ ਗਾਇਕੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਤੋਂ ਇਲਾਵਾ ਸਾਬਕਾ ਵਿਦਿਆਰਥੀਆਂ ਨੇ ਵੀ ਗੀਤ ਗਾ ਕੇ ਅਤੇ ਪੁਰਾਣੇ ਕਿੱਸੇ ਸਾਂਝੇ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ। ਇਸ ਮੌਕੇ ਸਾਬਕਾ ਫੈਕਲਟੀ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਸਮਾਗਮ ਦੇ ਅੰਤ ਵਿੱਚ ਸ਼ਾਨਦਾਰ ਡਿਨਰ ਅਤੇ ਡੀਜੇ ਦੀਆਂ ਧੁਨਾਂ ਨੇ ਜਸ਼ਨ ਨੂੰ ਹੋਰ ਯਾਦਗਾਰੀ ਬਣਾ ਦਿੱਤਾ। ਸਾਬਕਾ ਵਿਦਿਆਰਥੀ ਆਪਣੇ ਨਾਲ ਕਾਲਜ ਦੀਆਂ ਅਣਮੁੱਲੀਆਂ ਯਾਦਾਂ ਲੈ ਕੇ ਅਤੇ ਮੁੜ ਮਿਲਣ ਦੀ ਆਸ ਨਾਲ ਵਿਦਾ ਹੋਏ।

Leave a Reply

Your email address will not be published. Required fields are marked *