* ਬ੍ਰਿਗੇਡੀਅਰ ਜਗਜੀਵਨ ਸਿੰਘ ਜਗਦੇਵ ਪ੍ਰਧਾਨ ਅਤੇ ਜਰਨੈਲ ਸਿੰਘ ਨੂੰ ਮੀਤ ਪ੍ਰਧਾਨ ਬਣੇ
ਮੋਹਾਲੀ, 27 ਫਰਵਰੀ (ਮਨਜੀਤ ਸਿੰਘ ਚਾਨਾ) : ਮੋਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਵਿਚ ਸਮੇਂ ਸਮੇਂ ਉਤੇ ਚੋਣ ਕੀਤੀ ਜਾਂਦੀ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਨਵੀਂ ਗਵਰਨਿੰਗ ਬਾਡੀ ਦੀ ਨਵੀਂ ਟੀਮ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਬ੍ਰਿਗੇਡੀਅਰ ਜਗਜੀਵਨ ਸਿੰਘ ਜਗਦੇਵ ਨੂੰ ਪ੍ਰਧਾਨ ਅਤੇ ਜਰਨੈਲ ਸਿੰਘ ਨੂੰ ਮੀਤ ਪ੍ਰਧਾਨ, ਰਵਜੋਤ ਸਿੰਘ ਨੂੰ ਮੁੱਖ ਕਨਵੀਨਰ ਅਤੇ ਹਰਿੰਦਰ ਪਾਲ ਸਿੰਘ ਹੈਰੀ ਨੂੰ ਸਕੱਤਰ ਪਬਲਿਕ ਰਿਲੇਸ਼ਨ ਜਦਕਿ ਬੀ ਐਸ ਬੱਲ ਨੂੰ ਸਕੱਤਰ ਭਲਾਈ ਅਤੇ ਹਰਜਿੰਦਰ ਸਿੰਘ ਨੂੰ ਸਕੱਤਰ ਈਵੈਂਟਸ ਅਤੇ ਕਲਚਰਲ ਅਫੇਅਰ ਚੁਣਿਆ ਗਿਆ।
ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਪ੍ਰੀਜ਼ਾਈਡਿੰਗ ਅਫਸਰ ਕਰਨਲ ਪੀ ਪੀ ਐਸ ਨਰੂਲਾ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਚੋਣ ਪ੍ਰਣਾਲੀ ਨੂੰ ਨੇਪਰੇ ਚਾੜਿਆ ਗਿਆ। ਇਸ ਤੋਂ ਇਲਾਵਾ ਪੰਜ ਕਾਰਜਕਾਰਨੀ ਮੈਂਬਰਾਂ ਵਲੋਂ ਚੋਣ ਪ੍ਰਣਾਲੀ ਰਾਹੀਂ ਚੋਣ ਲੜੀ ਗਈ ਜਿਸ ਵਿੱਚ 168 ਵੋਟਰਾਂ ਨੇ ਵੋਟਾਂ ਪਾਈਆਂ ਉਸ ਵਿਚੋਂ ਸ਼੍ਰੀਮਤੀ ਅਵਤਾਰ ਕੌਰ ਨੂੰ 151 ਵੋਟਾਂ, ਚਰਨਜੀਤ ਸਿੰਘ ਨੂੰ 150 ਵੋਟਾਂ, ਹਰਕੀਰਤ ਸਿੰਘ 149 ਵੋਟਾਂ, ਡਾ ਜੰਗ ਸਿੰਘ ਰਾਮਗੜ੍ਹੀਆ ਨੂੰ 151 ਵੋਟਾਂ ਅਤੇ ਸ਼੍ਰੀਮਤੀ ਮਨਜੀਤ ਕੌਰ ਨੂੰ 144 ਵੋਟਾਂ ਪਈਆਂ। ਇਸ ਤਰ੍ਹਾਂ ਇਹਨਾਂ ਪੰਜ ਉਮੀਦਵਾਰਾਂ ਨੂੰ ਜੇਤੂ ਕਰਾਰ ਦਿੱਤਾ ਗਿਆ। ਸ੍ਰੀ ਲਕਸ਼ਮੀ ਨਰਾਇਣ ਗੁਪਤਾ ਨੂੰ ਸਿਰਫ 23 ਵੋਟਾਂ ਹੀ ਪਈਆਂ ਇਸ ਤਰ੍ਹਾਂ ਉਨ੍ਹਾਂ ਨੂੰ ਅਜੇਤੂ ਕਰਾਰ ਦਿੱਤਾ ਗਿਆ।
ਬ੍ਰਿਗੇਡੀਅਰ ਜਗਦੇਵ ਵਲੋਂ ਕਰਨਲ ਪੀ ਪੀ ਐਸ ਨਰੂਲਾ, ਪ੍ਰੀਜ਼ਾਈਡਿੰਗ ਅਫਸਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਵਾਇਆ ਗਿਆ ਕਿ ਨਵੀਂ ਅਤੇ ਊਰਜਾਵਾਨ ਟੀਮ ਨਾਲ ਐਸੋਸੀਏਸ਼ਨ ਦੇ ਮਨੋਰਥਾਂ ਨੂੰ ਹੋਰ ਅੱਗੇ ਲਿਜਾਇਆ ਜਾਵੇਗਾ, ਖਾਸ ਕਰਕੇ ਬਜ਼ੁਰਗਾਂ ਅਤੇ ਸਮਾਜ ਦੀ ਭਲਾਈ ਲਈ। ਉਨ੍ਹਾਂ ਸਮੂਹ ਮੈਂਬਰਾਂ ਤੋਂ ਐਸੋਸੀਏਸ਼ਨ ਨੂੰ ਵਧੀਆ ਚਲਾਉਣ ਲਈ ਸਹਿਯੋਗ ਦੀ ਮੰਗ ਵੀ ਕੀਤੀ।