
ਖਰੜ (ਮੋਹਾਲੀ), 29 ਮਈ, ਪੰਜਾਬੀ ਦੁਨੀਆ ਬਿਊਰੋ:
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਕਾਲੇਵਾਲ ਦੇ ਸਰਪੰਚ ਸਮੇਤ ਕਈ ਪੰਚ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਲੇਵਾਲ ਪਿੰਡ ਦੀ ਸਰਪੰਚ ਬੀਬੀ ਕੁਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੇ ਲੋਕਾਂ ਖਾਸ ਕਰਕੇ ਪੰਜਾਬ ਦੇ ਵਿਕਾਸ ਲਈ ਕਈ ਵਧੀਆ ਕਦਮ ਉਠਾਏ ਹਨ।
ਅੱਜ ਸਵੇਰੇ ਉਹਨਾਂ ਨੇ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਉਹਨਾਂ ਦੇ ਕੋਠੀ ਪਹੁੰਚ ਕੇ ਮੁਲਾਕਾਤ ਕੀਤੀ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਛਾ ਪਰਗਟ ਕੀਤੀ। ਜਿਸ ਤੇ ਮੰਤਰੀ ਸਾਹਿਬਾਂ ਨੇ ਉਹਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜੀ ਆਇਆਂ ਕਿਹਾ ਅਤੇ ਉਹਨਾਂ ਦਾ ਪਾਰਟੀ ਵਿੱਚ ਪੂਰਾ ਸਨਮਾਨ ਕਰਨ ਦੀ ਗੱਲ ਕਹੀ। ਇਸ ਮੌਕੇ ਮੰਤਰੀ ਸਾਹਿਬਾਂ ਨੇ ਸਿਰੋਪਾਓ ਪਾ ਕੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ। ਉਹਨਾਂ ਦੇ ਨਾਲ ਪਿੰਡ ਕਾਲੇਵਾਲ ਦੇ ਪੰਚ ਦਿਲਬਾਗ ਸਿੰਘ,ਐਡਵੋਕੇਟ ਬਲਪ੍ਰੀਤ ਸਿੰਘ ਮੈਂਬਰ ਮਾਰਕੀਟ ਕਮੇਟੀ ਕੁਰਾਲੀ ਤੇ ਮੈਂਬਰ ਪੰਚਾਇਤ ਕਾਲੇਵਾਲ ਅਤੇ ਚਾਂਦ ਰਾਣੀ ਮੈਂਬਰ ਪੰਚਾਇਤ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ।
ਬਾਅਦ ਵਿੱਚ ਪਿੰਡ ਕਾਲੇਵਾਲ ਵਿੱਚ ਇੱਕ ਵੱਡਾ ਇਕੱਠ ਕੀਤਾ ਗਿਆ ਜਿਸ ਵਿੱਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦਾ ਭਰੋਸਾ ਦਿਵਾਇਆ।