ਮੋਹਾਲੀ, 30 ਮਈ, ਪੰਜਾਬੀ ਦੁਨੀਆ ਬਿਊਰੋ :
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸੰਸਦ ਵਿੱਚ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਗੁੰਜਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਰਹਿ ਚੁੱਕੇ ਸੰਸਦ ਮੈਂਬਰ ਸਿਰਫ ਡੰਗ ਟਪਾਊ ਨੀਤੀਆਂ ਤਹਿਤ ਕੰਮ ਕਰਨ ਵਾਲੇ ਸਨ, ਪਰ ਉਹ ਹਲਕੇ ਦੇ ਹਰ ਕੰਮ ਨੂੰ ਸੰਜੀਦਗੀ ਨਾਲ ਨੇਪਰੇ ਚਾੜ੍ਹਨਗੇ। ਉਨ੍ਹਾਂ ਕਿਹਾ ਕਿ ਯੋਗ ਨੀਤੀਆਂ ਦੀ ਕਮੀਂ ਕਾਰਨ ਹੀ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਪੱਛੜ ਕੇ ਰਹਿ ਗਿਆ। ਉਨ੍ਹਾਂ ਕਿਹਾ ਕਿ ਉਹ ਜਿੱਤਣ ਉਪਰੰਤ ਸਾਰੀਆਂ ਕਮੀਆਂ ਦੂਰ ਕਰ ਦੇਣਗੇ।
ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਬਣਨ ਜਾ ਰਹੀ ਆਈ ਟੀ ਹੱਬ ਨਾਲ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਾਪਤ ਹੋਵੇਗੀ ਅਤੇ ਉਹ ਆਧੁਨਿਕ ਤਕਨੀਕਾਂ ਨਾਲ ਲੈਸ ਹੋਣਗੇ। ਉਨ੍ਹਾਂ ਅਪੀਲ ਕੀਤੀ ਕਿ ਹਲਕੇ ਦੇ ਵਿਕਾਸ ਲਈ ਭਾਜਪਾ ਨੂੰ ਵੋਟ ਪਾਈ ਜਾਵੇ।
ਉਹਨਾਂ ਕਿਹਾ ਕਿ ਮੋਦੀ ਤੀਜੀ ਵਾਰ ਪੂਰੀ ਮਜਬੂਤੀ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਉਹਨਾਂ ਕਿਹਾ ਕੀ ਕੋਈ ਜਿਆਦਾਤਰ ਸੂਬਿਆ ਵਿੱਚ ਭਾਜਪਾ ਦੀ ਸਰਕਾਰ ਹੈ ਜਿਸ ਨਾਲ ਉੱਥੇ ਡਬਲ ਇੰਜਨ ਵਾਲੀ ਸਰਕਾਰਾਂ ਦਬਾ ਕੇ ਵਿਕਾਸ ਕਰਵਾ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਾਸੀ ਮੋਦੀ ਸਰਕਾਰ ਨੂੰ ਮਜਬੂਤੀ ਦਿੰਦੇ ਹਨ ਤਾਂ ਪੰਜਾਬ ਵੀ ਹੋਰਨਾਂ ਸੂਬਿਆਂ ਵਾਂਗ ਤਰੱਕੀ ਦੇ ਰਾਹ ਤੇ ਤੁਰ ਸਕਦਾ ਹੈ।