
ਆਮ ਆਦਮੀ ਪਾਰਟੀ ਨੂੰ ਕਰਨਾ ਪਵੇਗਾ ਚਿੰਤਨ: ਜਨਰਲ ਵਰਗ
ਮੋਹਾਲੀ, 5 ਜੂਨ, ਪੰਜਾਬੀ ਦੁਨੀਆ ਬਿਊਰੋ :
ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ ਪ੍ਰਧਾਨ, ਜਸਵੀਰ ਸਿੰਘ ਗੜਾਂਗ ਮੀਤ ਪ੍ਰਧਾਨ ਅਤੇ ਜਗਦੀਸ਼ ਸਿੰਗਲਾ ਜਨਰਲ ਸਕੱਤਰ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੀ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਹੀ ਇੱਕ ਅਜਿਹੇ ਮੁੱਖ ਮੰਤਰੀ ਹੋਏ ਹਨ ਜਿਹਨਾਂ ਨੇ ਜਨਰਲ ਵਰਗ ਦੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਨੂੰ ਜਾਇਜ਼ ਮੰਨਦੇ ਹੋਏ ਪੂਰਾ ਕੀਤਾ ਸੀ। ਜਨਰਲ ਵਰਗ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਬਣਾਉਣ ਦੀ ਮੰਗ ਲਮਕ ਰਹੀ ਸੀ, ਜਿਸ ਨੂੰ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਦੇ ਕਾਰਜ਼ ਕਾਲ ਵਿੱਚ ਕਮਿਸ਼ਨ ਬਣਾ ਕੇ ਪੂਰਾ ਕੀਤਾ ਅਤੇ ਨਵਜੋਤ ਦਹੀਆ ਨੂੰ ਚੇਅਰਮੈਨ ਲਾਇਆ ਗਿਆ, ਪਰ ਡਾ. ਨਵਜੋਤ ਦਹੀਆ ਨੇ ਨਕੋਦਰ ਤੋਂ ਚੋਣ ਲੜਨ ਕਾਰਨ ਅਸਤੀਫਾ ਦੇ ਦਿੱਤਾ ਸੀ। ਪਰ ਪੰਜਾਬ ਦੀ ਮੌਜੂਦਾ ਸਰਕਾਰ 2 ਸਾਲਾਂ ਦੇ ਸਮੇਂ ਵਿੱਚ ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਦਾ ਚੇਅਰਮੈਨ ਨਹੀ ਲਾ ਸਕੀ। ਜਿਸ ਕਾਰਨ ਜਨਰਲ ਵਰਗ ਦੇ ਵੋਟਰਾਂ ਵਿੱਚ ਆਪ ਸਰਕਾਰ ਵਿਰੁੱਧ ਭਾਰੀ ਨਰਾਜ਼ਗੀ ਸੀ, ਜਿਸ ਕਾਰਨ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਬਹੁਤ ਬੁਰੀ ਤਰ੍ਹਾ ਹਾਰ ਹੋਈ ਹੈ।
ਆਗੂਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਅਜੇ ਵੀ ਡੁੱਲ੍ਹੇ ਬੇੇਰਾਂ ਦਾ ਕੁੱਝ ਨਹੀ ਵਿਗੜਿਆ। ਜਨਰਲ ਵਰਗ ਦੇ ਵੋਟਰਾਂ ਦੀ ਨਰਾਜ਼ਗੀ ਨੂੰ ਦੂਰ ਕਰਨ ਲਈ ਬਿਨ੍ਹਾ ਕਿਸੇ ਦੇਰੀ ਤੋਂ ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਦਾ ਚੇਅਰਮੈਨ ਲਾਇਆ ਜਾਵੇ। ਇਹ ਨਾ ਹੋਵੇ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਜਨਰਲ ਵਰਗ ਦੇ ਵੋਟਰਾਂ ਦੀ ਨਰਾਜ਼ਗੀ ਕਾਰਨ ਆਪ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਵੇ। ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਲਈ ਚਿੰਤਨ ਕਰਨ ਦੀ ਜਰੂਰਤ ਹੈ ਕਿਉਂਕਿ ਹਾਕਮ ਪਾਰਟੀ ਦਾ ਬੂਰੀ ਤਰ੍ਹਾ ਹਾਰਨਾ ਪਾਰਟੀ ਲਈ ਚਿੰਤਨ ਦਾ ਵਿਸ਼ਾ ਹੈ। ਚਰਨਜੀਤ ਸਿੰਘ ਚੰਨੀ ਦੀ ਜਿੱਤ ਉਹਨਾਂ ਵੱਲੋਂ 3 ਮਹੀਨਿਆਂ ਦੇ ਸਮੇਂ ਵਿੱਚ ਕੀਤੇ ਗਏ ਕੰਮਾਂ ਨੂੰ ਵੇਖਦੇ ਹੋਏ ਮਿਲੀ ਹੈ। ਕਾਲਜ ਪੜ੍ਹਦੇ ਜਨਰਲ ਕੈਟਾਗਰੀ ਦੇ ਵਿਿਦਆਰਥੀਆਂ ਲਈ ਵਜ਼ੀਫਾ ਯੋਜਨਾ ਸ਼ੁਰੂ ਕਰਨੀ, ਜਨਰਲ ਅਤੇ ਬੀ.ਸੀ ਸਕੂਲੀ ਮੁੰਡਿਆਂ ਨੂੰ ਵਰਦੀਆਂ ਦੇਣ ਦੀ ਸ਼ੁਰੂਆਤ ਕਰਨੀ ਚਰਨਜੀਤ ਸਿੰਘ ਚੰਨੀ ਦੀ ਫਿਰਾਕਦਿਲੀ ਹੈ। ਆਗੂਆਂ ਨੇ ਜਨਰਲ ਵਰਗ ਦੇ ਵੋਟਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਰਾਜਨੀਤਿਕ ਵਿੰਗ ਦੇ ਆਗੂਆਂ ਵੱਲੋਂ ਵੱਖ-ਵੱਖ ਜਿਿਲ੍ਹਆਂ ਵਿੱਚ ਕੀਤੀਆਂ ਗਈਆਂ ਪ੍ਰੈਸ ਕਾਨਫਰੰਸਾਂ ਰਾਂਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਦਾ ਹੋਕਾ ਸਵੀਕਾਰ ਕਰਦਿਆਂ ਆਪ ਪਾਰਟੀ ਨੂੰ ਬੁਰੀ ਤਰ੍ਹਾ ਹਰਾਇਆਂ ਹੈ।
ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਬਿਨ੍ਹਾ ਕਿਸੇ ਦੇਰੀ ਤੋਂ ਲਾਇਆ ਜਾਵੇ ਅਤੇ ਜਨਰਲ ਵਰਗ ਦੇ ਲੋਕਾਂ ਦੀਆਂ ਮੰਗਾਂ ਤੇ ਵੀ ਵਿਚਾਰ ਚਰਚਾ ਕੀਤੀ ਜਾਵੇ।