Breaking News
Smart Media Dashmesh Insurance Point

ਵਿਸ਼ਵ ਵਾਤਾਵਰਣ ਦਿਵਸ ਮੌਕੇ ਬੱਚਿਆਂ ਵਲੋਂ ਛਾਂਦਾਰ ਬੂਟੇ ਲਗਾਏ

ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ :

ਵਿਸ਼ਵ ਵਾਤਾਵਰਣ ਦਿਵਸ ਦੇ ਮੱਦੇਨਜ਼ਰ ਐਮ.ਆਈ.ਜੀ. ਫਲੈਟਸ, ਫੇਜ਼-10 ਦੇ ਵਸਨੀਕਾਂ ਵੱਲੋਂ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਾਫ ਸੁਥਰਾ ਰੱਖਣ ਲਈ ਅਹਿਮ ਉਪਰਾਲਾ ਕੀਤਾ ਗਿਆ।

ਇਸ ਦੌਰਾਨ ਇਲਾਕੇ ਦੇ ਛੋਟੇ-ਛੋਟੇ ਬੱਚਿਆਂ ਅਤੇ ਸੈਕਟਰ ਵਾਸੀਆਂ ਵਲੋਂ ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੇ ਪ੍ਰਧਾਨ ਐਮ.ਜੇ.ਐਫ. ਲਾਇਨ ਅਮਨਦੀਪ ਸਿੰਘ ਗੁਲਾਟੀ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਰਸਮੀ ਸ਼ੁਰੂਆਤ ਕੀਤੀ ਗਈ ਅਤੇ ਆਉਣ ਵਾਲੇ ਮਹੀਨੇ ਵਿੱਚ ਇਸ ਤਰਾਂ ਦੇ ਹੋਰ ਵੀ ਉਪਰਾਲੇ ਕਰਨ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਬੱਚਿਆਂ ਵੱਲੋਂ ਵਾਤਾਵਰਣ ਦੀ ਸੰਭਾਲ ਉਤੇ ਇਕ ਸੁੰਦਰ ਕਵਿਤਾ ਵੀ ਪੇਸ਼ ਕੀਤੀ ਗਈ। ਇਸ ਨਿਵੇਕਲੇ ਕਾਰਜ ਵਿੱਚ ਸਹਿਯੋਗ ਦੇਣ ਲਈ ਰੈਜ਼ੀਡੈਂਟ ਵੈਲਫੇਅਰ ਵੱਲੋਂ ਦਲਜੀਤ ਸਿੰਘ, ਗੁਰਿੰਦਰ ਸਿੰਘ ਸੋਨੀ, ਸਤੀਸ਼ ਕੁਮਾਰ, ਹਰਭਜਨ ਸਿੰਘ, ਰਮੇਸ਼ ਜੀ, ਸੂਬਾ ਸਿੰਘ, ਦੱਤਾ ਜੀ ਅਤੇ ਹੋਰ ਪੱਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *