Breaking News
Dashmesh GS Electricals Verka Smart Media Insurance Point Tav Prasad

ਸਿੱਖਿਆ ਬੋਰਡ ਵਲੋਂ 5ਵੀਂ ਤੋਂ 12ਵੀਂ ਤੱਕ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੀ ਮਿਤੀ ਦਾ ਐਲਾਨ

ਮੋਹਾਲੀ, 8 ਜੂਨ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਕੂਲ ਸਿੱਖਿਆ ਵਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 4 ਜੁਲਾਈ 2024 ਤੋਂ ਸ਼ੁਰੂ ਹੋਣਗੀਆਂ।

ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 11 ਜੁਲਾਈ ਤੱਕ ਸੈਲਫ਼ ਪ੍ਰੀਖਿਆ ਕੇਂਦਰਾਂ ’ਚ ਹੋਵੇਗੀ, 8ਵੀਂ ਤੇ 10ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 16 ਜੁਲਾਈ ਤੱਕ, ਜਦਕਿ 12ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 19 ਜੁਲਾਈ ਤੱਕ ਬੋਰਡ ਵਲੋਂ ਸਥਾਪਤ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ, ਜਦਕਿ 8ਵੀਂ, 10ਵੀਂ ਤੇ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਪ੍ਰੀਖਿਆ ਸੰਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲੱਬਧ ਹੈ।

Leave a Reply

Your email address will not be published. Required fields are marked *