Breaking News
Dashmesh GS Electricals Verka Smart Media Insurance Point Tav Prasad

ਕੰਗਨਾ ਥੱਪੜ ਮਾਮਲੇ ‘ਤੇ ਭਗਵੰਤ ਮਾਨ ਨੇ ਤੋੜੀ ਚੁੱਪ

ਕਿਹਾ, ਕੰਗਣਾ ਰਣੌਤ ਦਾ ਅਜਿਹਾ ਬਿਆਨ ਦੇਣਾ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਅਤੇ ਗਲਤ

ਮੋਹਾਲੀ, 10 ਜੂਨ, ਪੰਜਾਬੀ ਦੁਨੀਆ ਬਿਊਰੋ :

ਨਵੀਂ ਚੁਣੀ ਗਈ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਇੱਕ ਮਹਿਲਾ ਸੀਆਈਐਸਐਫ ਕਾਂਸਟੇਬਲ ਦੁਆਰਾ ਥੱਪੜ ਮਾਰਨ ਤੋਂ ਕੁਝ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਆਪਣੀ ਪਹਿਲੀ ਪ੍ਰਤੀਕ੍ਰਿਆ ਵਿੱਚ ਕਿਹਾ ਕਿ ਹੁਣ ਮੁਅੱਤਲ ਕੀਤੇ ਗਏ ਸੀਆਈਐਸਐਫ ਕਾਂਸਟੇਬਲ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਕਾਂਸਟੇਬਲ ਕੁਲਵਿੰਦਰ ਕੌਰ ਨੂੰ ਕੰਗਣਾ ਪ੍ਰਤੀ ਗੁੱਸਾ ਸੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸੀਆਈਐਸਐਫ ਕਾਂਸਟੇਬਲ ਕੁਲਵਿੰਦਰ ਕੌਰ, ਕੰਗਨਾ ਰਣੌਤ ਦੇ ਕਿਸਾਨਾਂ ਦੇ ਪ੍ਰਦਰਸ਼ਨਾਂ ‘ਤੇ ਦਿੱਤੇ ਬਿਆਨਾਂ ਕਾਰਨ ‘ਨਰਾਜ਼’ ਸੀ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਘਟਨਾ ਤੋਂ ਬਾਅਦ ਪੰਜਾਬ ਬਾਰੇ ਕੰਗਨਾ ਦਾ ਬਿਆਨ “ਗਲਤ” ਸੀ। ‘ਆਪ’ ਨੇਤਾ ਨੇ ਟਿੱਪਣੀ ਕੀਤੀ ਕਿ ਇੱਕ ਫਿਲਮ ਸਟਾਰ ਅਤੇ ਇੱਕ ਚੁਣੇ ਹੋਏ ਸੰਸਦ ਮੈਂਬਰ ਵਜੋਂ ਇਹ ਕਹਿਣਾ ਕਿ “ਪੰਜਾਬ ਵਿੱਚ ਅੱਤਵਾਦੀ ਹਨ, ਗਲਤ ਹੈ।” ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਾਰੇ ਦੇਸ਼ ਦਾ ਅੰਨਦਾਤਾ ਹੈ, ਕਦੇ ਇਥੋਂ ਦੇ ਕਿਸਾਨਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ, ਕਦੇ ਸੁਰੱਖਿਆ ਬਲਾਂ ਨੂੰ, ਜੋ ਬਾਰਡਰਾਂ ‘ਤੇ ਦੇਸ਼ ਦੀ ਰੱਖਿਆ ਕਰਦੇ ਹਨ, ਜਦਕਿ ਦੇਸ਼ ਵਿੱਚ ਸਭ ਤੋ ਵੱਧ ਕੁਰਬਾਨੀਆਂ ਪੰਜਾਬ ਨੇ ਦਿੱਤੀਆਂ ਹਨ, ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਅਜਿਹੇ ਵਿਚ ਕੰਗਣਾ ਰਣੌਤ ਦਾ ਅਜਿਹਾ ਬਿਆਨ ਦੇਣਾ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਹੈ।

ਜ਼ਿਕਰਯੋਗ ਹੈ ਕਿ ਘਟਨਾ ਤੋਂ ਤੁਰੰਤ ਬਾਅਦ, ਹਮਲਾਵਰ ਕੁਲਵਿੰਦਰ ਕੌਰ ਨੇ ਕੰਗਨਾ ਦੁਆਰਾ ਸਾਲ ਭਰ ਚੱਲੇ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਸੀ ਕਿ ਉਸ (ਕੁਲਵਿੰਦਰ ਦੀ) ਆਪਣੀ ਮਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਸੀ।

Leave a Reply

Your email address will not be published. Required fields are marked *