
ਐਸ.ਏ.ਐਸ. ਨਗਰ, 21 ਜੂਨ, ਪੰਜਾਬੀ ਦੁਨੀਆ ਬਿਊਰੋ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 6 ਜੂਨ 2024 ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਚ ਸਵੇਰੇ 7 ਵਜੇ ਤੋਂ 7: 45 ਵਜੇ ਤੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਯੋਗਾ ਕੈਂਪ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਸੋਨਾਲੀ ਸਿੰਘ, ਪ੍ਰਿੰਸੀਪਲ ਮੈਜਿਸਟੇ੍ਰਟ, ਜੁਵੇਨਾਈਲ ਜਸਟਿਸ ਬੋਰਡ ਅਤੇ ਸ੍ਰੀ ਸੰਗਮ ਕੌਸ਼ਲ, ਜੁਡੀਸ਼ੀਅਲ ਮੈਜਿਸਟੇ੍ਰਟ ਫਸਟ ਕਲਾਸ ਅਤੇ ਜ਼ਿਲ੍ਹਾ ਕਚਹਿਰੀ ਦੇ ਸਟਾਫ ਵਲੋਂ ਸਿ਼ਰਕਤ ਕੀਤੀ ਗਈ। ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਇਸ ਯੋਗਾ ਕੈਂਪ ਦਾ ਮੁੱਖ ਮੰਤਵ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਰ ਬਣਾਉਣਾ ਹੈ।
ਡਾ. ਤਰੁਨ ਕੁਮਾਰ ਗੁਪਤਾ, ਯੋਗਾ ਇੰਸਟਰਕਟਰ ਵਲੋਂ ਇਸ ਕੈਂਪ ਵਿਚ ਭਾਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗ ਦੇ ਮਹੱਤਵ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਤੋਂ ਬਚਣ ਲਈ ਹਰ ਵਿਅਕਤੀ ਨੂੰ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।