Breaking News
Smart Media Dashmesh Mohali Walk Smart Media Insurance Point Hardev Singh Ubha

ਸਵਰਾਜ ਇੰਜਣ ਲਿਮ: ਮੋਹਾਲੀ ਵੱਲੋਂ ਪਿੰਡ ਕੰਬਾਲਾ ‘ਚ ਯੋਗਾ ਕੈਂਪ ਦਾ ਆਯੋਜਨ

ਯੋਗ ਰਾਹੀਂ ਹੀ ਅਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ : ਸਰਪੰਚ ਅਮਰੀਕ ਸਿੰਘ

ਮੋਹਾਲੀ, 21 ਜੂਨ, ਪੰਜਾਬੀ ਦੁਨੀਆ ਬਿਊਰੋ :

ਅੱਜ ਸਵਰਾਜ ਇੰਜਣ ਲਿਮਟਿਡ ਮੋਹਾਲੀ ਕੰਪਨੀ ਵੱਲੋਂ ਪਿੰਡ ਕੰਬਾਲਾ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਤਹਿਤ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਯੋਗਾ ਕੈਂਪ ਸਵੇਰੇ 10 ਵਜੇ ਤੋਂ 1 ਵਜੇ ਤੱਕ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਪਿੰਡ ਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ।

ਇਸ ਮੌਕੇ ਪਿੰਡ ਦੇ ਸਰਪੰਚ ਅਮਰੀਕ ਸਿੰਘ ਨੇ ਸਵਰਾਜ ਕੰਪਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੰਪਨੀ ਵੱਲੋਂ ਲਗਭਗ ਹਰ ਸਾਲ ਦੀ ਤਰ੍ਹਾਂ ਹੀ ਪਿੰਡ ਵਿੱਚ ਯੋਗਾ ਕੈਂਪ ਲਗਾਇਆ ਜਾਂਦਾ ਹੈ। ਯੋਗ ਦਿਵਸ ਦਾ ਮੁੱਖ ਮੰਤਵ ਲੋਕਾਂ ਦੇ ਮਨਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਹੈ ਅਤੇ ਯੋਗ ਹੀ ਇੱਕ ਅਜਿਹਾ ਰਾਹ ਹੈ ਜਿਸ ਨੂੰ ਅਪਣਾਉਣ ਦੇ ਨਾਲ ਅਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰੋਜ਼ਾਨਾ ਦਿਨ ਵਿੱਚ 1 ਘੰਟੇ ਯੋਗਾ ਕਰਦੇ ਹਾਂ, ਤਾਂ ਸਾਡੇ ਸਰੀਰ ਵਿਚਲੀਆਂ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਸਾਨੂੰ ਰੋਜਾਨਾ ਦੇ ਜੀਵਨ ਵਿੱਚ ਤਣਾਅਮੁਕਤ ਰਹਿਣ ਲਈ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ। ਯੋਗ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰੱਖਣ ਦਾ ਬਿਹਤਰੀਨ ਸਾਧਨ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਭਰ ਵਿੱਚ ਹਰੇਕ ਘਰ ਨੂੰ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵੱਧਦੀ ਗਰਮੀ ਦੇ ਕਹਿਰ ਤੋਂ ਬਚਿਆ ਜਾ ਸਕੇ। ਹਰੇਕ ਵਿਅਕਤੀ ਨੂੰ ਇਸ ਨੇਕ ਕਾਰਜ ਵਿੱਚ ਆਪਣਾ ਸਹਿਯੋਗ ਕਰਨਾ ਚਾਹੀਦਾ ਹੈ।

ਇਸ ਮੌਕੇ ਪੰਚ ਕੁਲਦੀਪ ਕੌਰ ਅਤੇ ਸਵਰਾਜ ਇੰਜਨ ਕੰਪਨੀ ਮੁਹਾਲੀ ਦੇ ਸੈਂਟਰ ਹੈੱਡ ਕਰਮ ਚੰਦ, ਸਟਾਫ ਅਤੇ ਨੁਮਾਇੰਦੇ ਆਦਿ ਮੌਜੂਦ ਸਨ।

Leave a Reply

Your email address will not be published. Required fields are marked *