Breaking News
Smart Media Dashmesh Mohali Walk Smart Media Insurance Point Hardev Singh Ubha

ਸੰਤ ਸ਼ਮਸ਼ੇਰ ਸਿੰਘ ਜਗੇੜਾ ਵਾਲਿਆਂ ਨੇ ਪੁਲਿਸ ਉਤੇ ਲਗਾਏ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

ਮੋਹਾਲੀ, 23 ਮਈ, ਪੰਜਾਬੀ ਦੁਨੀਆ ਬਿਊਰੋ : 

ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਸੂਬੇ ਵਾਸੀਆਂ ਨੂੰ ਸਾਫ ਸੁਥਰਾ ਅਤੇ ਭੈਅ-ਮੁਕਤ ਪ੍ਰਸ਼ਾਸਨ ਦੇਣ ਦੀਆਂ ਆਮ ਹੀ ਗੱਲਾਂ ਕਰਦੀ ਹੈ, ਪਰ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਕਥਿਤ ਤੌਰ ਉਤੇ ਤੰਗ ਪ੍ਰੇਸ਼ਾਨ ਕਰਨ ਅਤੇ ਝੂਠੇ ਕੇਸਾਂ ਵਿਚ ਫਸਾਉਣ ਦੇ ਦੋਸ਼ ਲੱਗਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਇਕ ਕਥਿਤ ਦੋਸ਼ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਗੇੜਾ ਵਾਸੀ ਅਤੇ ਅੰਤਰਰਾਸ਼ਟਰੀ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਵਾਲਿਆਂ ਨੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਉਤੇ ਲਗਾਇਆ ਗਿਆ ਹੈ।

ਸੰਤ ਸ਼ਮਸ਼ੇਰ ਸਿੰਘ ਜਗੇੜਾ ਵਾਲਿਆਂ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ, ਪੰਜਾਬ ਦੇ ਰਾਜਪਾਲ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸਾਹਿਬਾਨ ਨੂੰ ਪੱਤਰ ਲਿਖ ਕੇ ਆਪਣੇ ਜਾਨ-ਮਾਲ ਦੀ ਰਾਖੀ ਲਈ ਗੁਹਾਰ ਲਗਾਈ ਗਈ ਹੈ। ਉਹਨਾਂ ਦੱਸਿਆ ਕਿ ਬੀਤੀ 18 ਮਈ, 2024 ਨੂੰ ਉਹਨਾਂ ਅੰਤਰਰਾਸ਼ਟਰੀ ਸੰਤ ਸਮਾਜ ਦੀ ਇਕ ਮੀਟਿੰਗ ਪਿੰਡ ਨੰਗਲ, ਨੇੜੇ ਫਿਲੌਰ (ਜਲੰਧਰ) ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁਲਾਈ ਸੀ। ਮੀਟਿੰਗ ਦੌਰਾਨ ਸੰਤ ਸਮਾਜ ਵੱਲੋਂ ਇੱਕ ਮਤਾ ਪਾਸ ਕਰਕੇ ਸਮਾਜ ਵਿੱਚ ਫੈਲੇ ਨਸ਼ਿਆਂ ‘ਤੇ ਮੁਕੰਮਲ ਕਾਬੂ ਪਾਉਣ ਤੇ ਪੰਜਾਬ ਦੀ ਨੌਜਾਵਾਨੀ ਨੂੰ ਬਚਾਉਣ ਦੀ ਮੰਗ ਕੀਤੀ ਗਈ ਅਤੇ ਮਾਨ ਸਰਕਾਰ ਨੂੰ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।

ਉਹਨਾਂ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਬਜਾਇ ਕੁਝ ਦਿਨਾਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਕਥਿਤ ਤੌਰ ‘ਤੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ 06.06.2024 ਅਤੇ 14.06.2024 ਨੂੰ ਸਾਡੇ ਡੇਰੇ ਦੀ ਰੇਕੀ ਕੀਤੀ ਅਤੇ ਡੇਰੇ ਦੀਆਂ ਫੋਟੋਆਂ ਵੀ ਖਿੱਚੀਆਂ ਗਈਆਂ। ਸੰਤ ਸ਼ਮਸ਼ੇਰ ਸਿੰਘ ਨੇ ਇਸ ਕਾਰਵਾਈ ਵਿਚ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਅਤੇ ਥਾਣਾ ਮੁੱਖੀ ਦਾ ਕਥਿਤ ਹੱਥ ਹੋਣ ਦੀ ਵੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਉਕਤ ਅਧਿਕਾਰੀ ਉਸ ਨੂੰ ਕਿਸੇ ਅਪਰਾਧਿਕ ਅਤੇ ਝੂਠੇ ਕੇਸ ਵਿਚ ਫਸਾਉਣ ਦੀ ਤਾਕ ਵਿਚ ਹਨ।

ਸੰਤ ਸ਼ਮਸ਼ੇਰ ਸਿੰਘ ਨੇ ਆਪਣੇ ਜਾਨ-ਮਾਲ ਦੇ ਖ਼ਤਰੇ ਨੂੰ ਦੇਖਦਿਆਂ ਭਾਰਤ ਦੇ ਗ੍ਰਹਿ ਮੰਤਰੀ, ਰਾਜਪਾਲ ਪੰਜਾਬ, ਮੁੱਖ ਮੰਤਰੀ ਪੰਜਾਬ, ਡੀਜੀਪੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਵਿਚ ਤਫਤੀਸ਼ ਕਰਕੇ ਦੋਸ਼ੀਆਂ ਦਾ ਪਤਾ ਲਗਾਇਆ ਜਾਵੇ ਅਤੇ ਉਸ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਸੂਬੇ ਵਿਚ ਧਾਰਮਿਕ ਵਿਅਕਤੀਆਂ ਨਾਲ ਅਜਿਹਾ ਵਰਤਾਅ ਕਰੇਗੀ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਕੀ ਹਾਲ ਹੋਵੇਗਾ।

Leave a Reply

Your email address will not be published. Required fields are marked *