Breaking News
Dashmesh GS Electricals Verka Smart Media Insurance Point Tav Prasad

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮੋਹਾਲੀ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।

ਇਸੇ ਤਰ੍ਹਾਂ ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਦਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।

ਇਸੇ ਤਰ੍ਹਾਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਬੀਤੀ 28 ਜੂਨ ਨੂੰ ਜਾਰੀ ਉਪਰੋਕਤ ਹੁਕਮ 10 ਅਗਸਤ, 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *