Breaking News
Dashmesh GS Electricals Verka Smart Media Insurance Point Tav Prasad

‘ਸਰਕਾਰ ਤੁਹਾਡੇ ਦੁਆਰ ਮੁਹਿੰਮ’ ਤਹਿਤ ਪਿੰਡ ਕੰਬਾਲੀ ਵਿਖੇ ਕੈਂਪ 23 ਨੂੰ

ਕੈਂਪ ਵਿੱਚ ਪਿੰਡ ਕੰਬਾਲਾ, ਕੰਬਾਲੀ, ਚਿੱਲਾ ਅਤੇ ਪਾਪੜੀ ਦੇ ਵਸਨੀਕਾਂ ਨੂੰ ਅਰਜ਼ੀਆਂ ਲੈ ਕੇ ਪੁੱਜਣ ਦੀ ਅਪੀਲ

ਲੋਕਾਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ਤੇ ਹੱਲ ਮਿਲੇਗਾ: ਐਸ.ਡੀ.ਐਮ ਦੀਪਾਂਕਰ ਗਰਗ

ਮੋਹਾਲੀ, 22 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਸ਼ੁਰੂ ਕੀਤੇ ਕੈਪਾਂ ਦੀ ਲੜੀ ਵਜੋਂ 23 ਜੁਲਾਈ ਨੂੰ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਕੰਬਾਲੀ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿਚ ਕੰਬਾਲਾ, ਕੰਬਾਲੀ, ਚਿੱਲਾ ਅਤੇ ਪਾਪੜੀ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਇਸ ਕੈਂਪ ਵਿੱਚ ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਵੀ ਪੁੱਜਣਗੇ।

ਐਸ.ਡੀ.ਐਮ. ਸ੍ਰੀ ਦੀਪਾਂਕਰ ਗਰਗ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਨਾਲ ਉਨ੍ਹਾ ਲੋਕਾਂ ਨੂੰ ਬਹੁਤ ਜਿਆਦਾ ਫਾਇਦਾ ਹੋਵੇਗਾ, ਜਿਹੜੇ ਆਪਣੇ ਰੋਜ਼-ਮਰ੍ਹਾ ਦੇ ਕੰਮਾਂ ਕਾਰਨ ਦਫਤਰਾਂ ਵਿਚ ਨਹੀਂ ਸਨ ਪਹੁੰਚ ਸਕਦੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਲਗਾਏ ਇਸ ਕੈਂਪ ਦਾ ਵਧ ਤੋਂ ਵਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *