Breaking News
Smart Media Dashmesh Insurance Point

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

ਵੱਖ- ਵੱਖ ਥਾਵਾਂ ਤੇ ਲਾਰਵਾ ਮਿਲਣ ਤੇ ਕੀਤੇ ਗਏ 70 ਚਲਾਨ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਐਸ.ਏ.ਐਸ. ਨਗਰ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਐਂਟੀ ਡੇਂਗੂ ਟੀਮਾਂ ਜੋ ਕਿ ਘਰਾਂ ਵਿੱਚ ਸਰਵੇ ਕਰ ਰਹੀਆਂ ਹਨ, ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾ, ਗਮਲੇ, ਫਰਿੱਜ ਦੀਆਂ ਟ੍ਰੇਆਂ ਅਤੇ ਹੋਰ ਭਾਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿਉ, ਉਸ ਨੂੰ ਡੋਲ੍ਹ ਦਿੱਤਾ ਜਾਵੇ ਅਤੇ ਹਰ ਸ਼ੁੱਕਰਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਮਨਾਇਆ ਜਾਵੇ। ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਤੋਂ ਬਚਣ ਲਈ ਪੂਰੀਆ ਬਾਂਹਾਂ ਦੇ ਕੱਪੜੇ ਪਹਿਨੋ। ਜੇਕਰ ਬੁਖਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖੂਨ ਦਾ ਟੈਸਟ ਕਰਵਾਉ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਨਾਲ ਚੈਕਿੰਗ ਦੌਰਾਨ ਮਿਊਂਸੀਪਲ ਕਾਰਪੋਰੇਸ਼ਨ/ਕਮੇਟੀਆਂ ਵਲੋਂ, ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ, ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਟੀਮਾਂ ਵਲੋਂ ਮਿਤੀ 29 ਜੁਲਾਈ ਨੂੰ 20 ਚਲਾਨ, 30 ਜੁਲਾਈ ਨੂੰ 32 ਚਲਾਨ ਅਤੇ 31 ਜੁਲਾਈ ਨੂੰ 18 ਚਲਾਨ ਕੀਤੇ ਗਏ ਹਨ।

Leave a Reply

Your email address will not be published. Required fields are marked *