Breaking News
Smart Media Dashmesh Insurance Point

ਵਿਰਸਾ ਸੰਭਾਲ ਲਹਿਰ ਹਲਕਾ ਮੋਹਾਲੀ ਤਹਿਤ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਕੀਤੀ ਇਨਾਮਾਂ ਦੀ ਵੰਡ

ਮੋਹਾਲੀ, 5 ਅਗਸਤ, ਪੰਜਾਬੀ ਦੁਨੀਆ ਬਿਊਰੋ:

ਗੁਰਦੁਆਰਾ ਸਿੰਘ ਸ਼ਹੀਦਾਂ ਕਮੇਟੀ ਰਜਿ. ਲਾਂਡਰਾਂ ਵੱਲੋ ਬੱਚਿਆਂ ਨੂੰ ਪੱਤਿਤਪੁਣੇ ਤੋਂ ਬਚਾਉਣ ਤੇ ਗੁਰਮਤਿ ਨਾਲ ਜੋੜਨ ਲਈ 8 ਤੋਂ ਲੈ ਕੇ 16 ਸਾਲ ਦੇ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਗੁਰਦੁਆਰਾ ਧੰਨਾ ਭਗਤ ਦੇ ਬਾਬਾ ਸੁਰਿੰਦਰ ਸਿੰਘ ਨੇ ਜੇਤੂ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸਿੱਖ ਬੱਚਿਆਂ ਨੂੰ ਪਤਿਤਪੁਣੇ ਤੋਂ ਬਚਾਉਣ ਦੀ ਕਿਉਂਕਿ ਨੌਜਵਾਨ ਵੱਡੀ ਪੱਧਰ ਤੇ ਪਤਿਤ ਹੋ ਰਹੇ ਹਨ ਅਤੇ ਸਾਨੂੰ ਆਪਣਾ ਵਿਰਸਾ ਤੇ ਵਿਰਾਸਤ ਸੰਭਾਲਣ ਦੀ ਲੋੜ ਹੈ। ਉਹਨਾਂ ਕਿਹਾ ਕਿ ਜੋ ਕੌਮਾਂ ਆਪਣੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ ਉਹ ਤਬਾਹ ਹੋ ਜਾਂਦੀਆਂ ਹਨ।

ਉਹਨਾਂ ਇਸ ਮੌਕੇ ਖਾਸ ਤੌਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਹਰ ਪਾਸੇ ਵਿਰਸਾ ਸੰਭਾਲ ਲਹਿਰ ਦੀ ਲੋੜ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹਰ ਪੱਖੋਂ ਇਸ ਦੇ ਨਾਲ ਖੜਾ ਹੈ। ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਸ ਸਮਾਗਮ ਦੀ ਵਿਲੱਖਣਤਾ ਇਹ ਹੈ ਕਿ ਸੈਂਕੜੇ ਬੱਚੇ ਇਨ੍ਹਾਂ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪਹੁੰਚੇ ਜਿਸ ਨੂੰ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਚ ਇਹ ਮੁਕਾਬਲੇ ਹਲਕੇ ਦੇ ਵੱਖ ਵੱਖ ਹਿੱਸਿਆਂ ‘ਚ ਕਰਵਾਏ ਜਾਣਗੇ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਲਾਂਡਰਾਂ ਦੇ ਪ੍ਰਧਾਨ ਗੁਰਜੰਟ ਸਿੰਘ ਨੇ ਆਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਅਜਿਹੇ ਸਮਾਗਮ ਆਉਣ ਦੇ ਸਮੇਂ ਵਿੱਚ ਵੀ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਿਆ ਜਾ ਸਕੇ।

ਇਸ ਸਮਾਗਮ ਵਿੱਚ ਗੁਰਦੁਆਰਾ ਪ੍ਰੰਬਧਕ ਕਮੇਟੀ ਪਿੰਡ ਲਾਂਡਰਾ ਦੇ ਪ੍ਰਧਾਨ ਗੁਰਜੰਟ ਸਿੰਘ, ਸਤਨਾਮ ਸਿੰਘ ਨੰਬਰਦਾਰ, ਭਾਈ ਜਤਿੰਦਰ ਸਿੰਘ ਪ੍ਰਚਾਰਕ, ਜਥੇਦਾਰ ਭਜਨ ਸਿੰਘ ਸ਼ੇਰਗਿੱਲ, ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੇ ਆਪਣਾ ਭਰਪੂਰ ਯੋਗਦਾਨ ਪਾਇਆ। ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਵਿਸ਼ੇਸ਼ ਤੌਰ ਤੇ ਇਹਨਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *