Breaking News
Smart Media Insurance Point

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ 455 ਘਰਾਂ ਦੇ ਕੱਟੇ ਚਲਾਨ

ਐਸ.ੲੇ.ਐਸ. ਨਗਰ, 11 ਅਗਸਤ, ਪੰਜਾਬੀ ਦੁਨੀਆ ਬਿਊਰੋ :

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਤੱਕ ਪਿਛਲੇ 11 ਦਿਨਾਂ ਚ 455 ਘਰਾਂ ਚੋਂ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਨ ਕੀਤੇ ਜਾ ਚੁੱਕੇ ਹਨ।

ਸਿਵਲ ਸਰਜਨ, ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜੈਕ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ।

ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਕਲ੍ਹ ਅਤੇ ਅੱਜ ਦੇ 17 ਚਲਾਨਾਂ ਸਮੇਤ ਕੁੱਲ 455 ਚਲਾਨ ਕੀਤੇ ਗਏ ਹਨ।

Leave a Reply

Your email address will not be published. Required fields are marked *