
ਮੋਹਾਲੀ, 15 ਅਗਸਤ, ਪੰਜਾਬੀ ਦੁਨੀਆ ਬਿਊਰੋ:
ਐਰੋਸਿਟੀ ਬਲਾਕ-ਸੀ ਵੈਲਫੇਅਰ ਸੁਸਾਇਟੀ ਅਤੇ ਇਲਾਕਾ ਨਿਵਾਸੀਆਂ ਨੇ ਭਾਰਤ ਦੇ 78ਵੇਂ ਸੁਤੰਤਰਤਾ ਦਿਵਸ ਨੂੰ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ। ਇਹ ਸਮਾਗਮ ਬਲਾਕ-ਸੀ, ਐਰੋਸਿਟੀ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਇਲਾਕਾ ਨਿਵਾਸੀਆਂ, ਬੱਚਿਆਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਇਸ ਸਮਾਗਮ ਵਿੱਚ ਅਰਜੁਨਾ ਐਵਾਰਡੀ ਸ. ਰੁਪਿੰਦਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਰਾਸ਼ਟਰੀ ਝੰਡਾ ਲਹਿਰਾਇਆ। ਉਹਨਾਂ ਤੋਂ ਇਲਾਵਾ ਆਦੇਸ਼ ਕੌਂਡਲ, ਮਨਪ੍ਰੀਤ ਸਿੱਧੂ, ਮਨਪ੍ਰੀਤ ਸਿੰਘ, ਨਰਿੰਦਰ ਸੰਧੂ, ਜਤਿੰਦਰ ਬੈਦਵਾਨ ਅਤੇ ਬਸੰਤ ਚੌਧਰੀ ਵੀ ਸਮਾਗਮ ਦੇ ਵਿਸ਼ੇਸ਼ ਮਹਿਮਾਨ ਅਤੇ ਸਪਾਂਸਰ ਵਜੋਂ ਹਾਜ਼ਰ ਸਨ।
ਇਸ ਸਮਾਗਮ ਵਿੱਚ ਬੱਚਿਆਂ, ਮਰਦਾਂ ਅਤੇ ਔਰਤਾਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਜਿਸ ਦੀ ਸਾਰਿਆਂ ਵੱਲੋਂ ਸ਼ਲਾਘਾ ਕੀਤੀ ਗਈ। ਪ੍ਰਫਾਰਮੈਂਸ ਤੋਂ ਬਾਅਦ ਸਾਰੇ ਹਾਜ਼ਰੀਨ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੀਨੀਅਰ ਨਾਗਰਿਕਾਂ ਅਤੇ ਹੋਣਹਾਰ ਬੱਚਿਆਂ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।
ਸਮਾਗਮ ਦੀ ਸਫਲਤਾਪੂਰਵਕ ਮੇਜ਼ਬਾਨੀ RWA ਦੇ ਪ੍ਰਧਾਨ ਰਾਜਵਿੰਦਰ ਸਿੰਘ ਭਾਟੀਆ, ਚੇਅਰਮੈਨ ਭਾਰਤ ਭੂਸ਼ਣ, ਸਰਪ੍ਰਸਤ ਸ਼ਿਆਮ ਸ਼ਰਮਾ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ, ਪੀ.ਕੇ. ਗੁਪਤਾ, ਰਮਿੰਦਰ ਕੌਰ, ਮੀਤ ਪ੍ਰਧਾਨ ਹਰਮੇਸ਼ ਸਿੰਘ, ਖਜ਼ਾਨਚੀ ਸੁਰਜੀਤ ਪੰਨੂ, ਸੰਯੁਕਤ ਸਕੱਤਰ ਪੂਨਮ, ਕਾਨੂੰਨੀ ਸਲਾਹਕਾਰ ਨਿਤਿਸ਼ ਗਰਗ ਅਤੇ ਕਮੇਟੀ ਮੈਂਬਰ ਮੋਹਰ ਸਿੰਘ, ਤਰਵਿੰਦਰ ਸਿੰਘ ਸੋਨੀ, ਸੁਖਵਿੰਦਰ ਸਿੰਘ, ਸੁਖਜੀਵਨ ਸਿੰਘ, ਰਮਿੰਦਰ ਪਾਲ, ਪ੍ਰਿਅੰਕਾ ਬਾਂਸਲ, ਜਸਵਿੰਦਰਪਾਲ ਬੇਦੀ, ਆਰ ਕੇ ਯਾਦਵ ਅਤੇ ਆਰ ਐਨ ਸ਼ਰਮਾ ਆਦਿ ਨੇ ਕੀਤੀ।