
ਮੋਹਾਲੀ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਫੇਜ਼-7, ਮੋਹਾਲੀ ਵਲੋਂ ਸ੍ਰੀ ਗੁਰੂ ਰਵਿਦਾਸ ਡਾਇਮੰਡ ਟੈਂਪਲ ਦਾ 25ਵਾਂ ਸਥਾਪਨਾ ਦਿਵਸ ਬੜੇ ਉਤਸ਼ਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ।
ਸਭਾ ਦੇ ਪ੍ਰੈਸ ਸਕੱਤਰ ਡੀ.ਪੀ ਹੁਸ਼ਿਆਰਪੁਰੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 30 ਅਗਸਤ 2024 ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਸਨ ਅਤੇ 1 ਸਤੰਬਰ 2024 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਤਿੰਦਰ ਸਿੰਘ ਦਿਲਗੀਰ ਅਤੇ ਸਾਥੀਆਂ ਵਲੋਂ ਗੁਰੂ ਜੀ ਦੀ ਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਹੀ ਤਰ੍ਹਾਂ ਗੁਰੂ ਘਰ ਦੇ ਜਥੇ ਮਾਤਾ ਕਲਸੀ ਇਸਤ੍ਰੀ ਵੈਲਫੇਅਰ ਅਤੇ ਸਤਿਸੰਗ ਸੋਸਾਇਟੀ ਅਤੇ ਮਾਤਾ ਲੋਨਾ ਸਤਿਸੰਗ ਜਥਿਆਂ ਵਲੋਂ ਵੀ ਗੁਰੂ ਜੀ ਦੀ ਬਾਣੀ ਦਾ ਗੁਣਗਾਨ ਕੀਤਾ। ਬੀਬੀ ਸੁਖਵਿੰਦਰ ਕੌਰ ਨੇ ਗੁਰੂ ਜੀ ਦੀ ਬਾਣੀ ਦੇ ਸ਼ਬਦ ਰਾਹੀਂ ਹਾਜ਼ਰੀ ਲਗਾਈ। ਸਭਾ ਦੇ ਕਾਨੂੰਨੀ ਸਲਾਹਕਾਰ ਆਰ. ਏ. ਸੁੰਮਨ, ਮੈਂਬਰ ਡੀ.ਆਰ. ਪਾਲ ਅਤੇ ਐਚ.ਐਲ. ਮੈਹਮੀ ਨੇ ਵੀ ਸਥਾਪਨਾ ਦਿਵਸ ਤੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਬਲਵੀਰ ਸਿੰਘ ਸਿੱਧੂ, ਸਾਬਕਾ ਮੰਤਰੀ ਪੰਜਾਬ ਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਾਈ।
ਇਸ ਸਮਾਗਮ ਦੀ ਸਟੇਜ ਸਕੱਤਰ ਦੀ ਜੁੰਮੇਵਾਰੀ ਸਭਾ ਦੇ ਜਨਰਲ ਸਕੱਤਰ ਸ੍ਰੀ ਪੀ.ਆਰ. ਮਾਨ ਵਲੋਂ ਬਾਖੂਬੀ ਨਿਭਾਈ। ਉਨਾਂ ਨੇ ਸੰਗਤਾਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ। ਸਭਾ ਦੇ ਪ੍ਰਧਾਨ ਬੀ.ਡੀ. ਸਵੈਨ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਡਾਇਮੰਡ ਟੈਂਪਲ ਵਿਚ ਚੱਲ ਰਹੇ ਕਾਰਜਾਂ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ। ਸਮਾਪਤੀ ‘ਤੇ ਗੁਰੂ ਘਰ ਦਾ ਲੰਗਰ ਅਤੁੱਟ ਵਰਤਾਇਆ ਗਿਆ।