Breaking News
Dashmesh GS Electricals Verka Smart Media Insurance Point Tav Prasad

ਦਿਨ-ਦਿਹਾੜੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਫਿਰੋਜ਼ਪੁਰ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਇਥੋਂ ਦੇ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਅੱਜ ਦਿਨ-ਦਿਹਾੜੇ ਕੁਝ ਬਾਈਕ ਸਵਾਰਾਂ ਨੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ ਦੇ ਕੰਬੋਜ ਨਗਰ ਵਾਸੀ ਦਿਲਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਵਜੋਂ ਹੋਈ ਹੈ, ਜਦੋਂ ਕਿ ਅਨਮੋਲ ਸਿੰਘ ਨਾਂ ਦਾ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇਕ ਮਹੀਨੇ ਬਾਅਦ ਵਿਆਹ ਧਰਿਆ ਹੋਇਆ ਸੀ। ਪਰਿਵਾਰ ਵਿਆਹ ਵਾਸਤੇ ਖਰੀਦਦਾਰੀ ਕਰਨ ਲਈ ਜਾ ਰਿਹਾ ਸੀ। ਗੋਲੀ ਕਾਰਨ ਲੜਕੀ ਦੀ ਮੌਕੇ ਉਤੇ ਮੌਤ ਹੋ ਗਿਆ। ਪਿਤਾ ਅਤੇ ਪੁੱਤ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *