Breaking News
Dashmesh GS Electricals Verka Smart Media Insurance Point Tav Prasad

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਦਿੱਤਾ ਸੰਦੇਸ਼ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਮੋਹਾਲੀ ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ 

 ਮੋਹਾਲੀ 15 ਨਵੰਬਰ, ਮਨਜੀਤ ਸਿੰਘ ਚਾਨਾ :

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਂਦਾ ਰਿਹਾ। ਇਸ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਵੱਖ ਵੱਖ ਗੁਰੂ ਘਰਾਂ ਵਿਚ ਸ਼ਿਰਕਤ ਕਰਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਭਾਵਨਾ ਅਤੇ ਸੰਗਤਾਂ ਵੱਲੋਂ ਪੂਰੇ ਉਤਸ਼ਾਹ ਨਾਲ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਦੇ ਵੱਖ-ਵੱਖ ਕੋਨਿਆਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨਾਲ ਸੰਬੰਧਿਤ ਧਾਰਮਿਕ ਸਮਾਗਮਾਂ ਦਾ ਆਯੋਜਨ ਹਰ ਵਰੇ ਦੀ ਤਰ੍ਹਾਂ ਕੀਤਾ ਜਾ ਰਿਹਾ ਹੈੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਲੁਕਾਈ ਨੂੰ ਸੱਚਾਈ ਤੇ ਚੱਲਣ ਦਾ ਹੋਕਾ ਦਿੱਤਾ, ਉੱਥੇ ਆਪਣੇ ਹੱਥੀ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਕਾਇਨਾਤ ਨਾਲ ਪਿਆਰ ਕਰਨ ਦੀ ਸਿੱਖਿਆ ਦਿੱਤੀ ਅਤੇ ਸਮੁੱਚੀ ਮਾਨਵਤਾ ਨੂੰ ਨਾਮ ਜਪੋ, ਵੰਡ ਕੇ ਛਕੋ ਦਾ ਹੋਕਾ ਦਿੱਤਾ। ਵਿਧਾਇਕ ਕੁਲਵੰਤ ਸਿੰਘ ਵੱਲੋਂ ਹਾਜ਼ਰੀਨ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਫੇਸ-8 ਸਥਿਤ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ, ਫੇਸ-6 ਵਿਖੇ ਸਥਿਤ ਗੁਰਦੁਆਰਾ ਸਾਹਿਬਾਨ, ਸੈਕਟਰ 71 ਵਿਖੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਪਿੰਡ ਜੁਝਾਰ ਨਗਰ ਵਿਖੇ ਗੁਰਦੁਆਰਾ ਸਾਹਿਬਾਨ ਦੇ ਵਿੱਚ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਮੌਕੇ ਉਹਨਾਂ ਨਾਲ ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਅਕਬਿੰਦਰ ਗੋਸਲ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਪਰਗਟ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *