
ਮੋਹਾਲੀ, 19 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਸ਼ਹਿਰ ਦੇ ਫੇਜ਼ 1 ਵਿਚ ਕਿਰਾਏ ਦੇ ਕਮਰੇ ਵਿਚ ਰਹਿੰਦੇ ਨੌਜਵਾਨ ਅਤੇ ਉਸਦੀ ਪ੍ਰੇਮਿਕਾ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਆਉਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਸੂਤਰਾਂ ਮੁਤਾਬਕ ਅਨਸ (30) ਨੂੰ ਉਸਦੀ ਪ੍ਰੇਮਿਕਾ ਨਿਧੀ (23) ਮੰਗਲਵਾਰ ਸਵੇਰੇ ਅਨਸ ਨੂੰ ਮਿਲਣ ਆਈ ਸੀ ਪਰ ਕਾਫੀ ਦੇਰ ਤੱਕ ਦਰਵਾਜ਼ਾ ਨਾ ਖੁੱਲ੍ਹਣ ‘ਤੇ ਆਸ-ਪਾਸ ਦੇ ਲੋਕਾਂ ਨੇ ਮਕਾਨ ਮਾਲਕ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮਕਾਨ ਮਾਲਕ ਨੇ ਦਰਵਾਜ਼ਾ ਤੋੜਿਆ, ਜਿੱਥੇ ਲੜਕੀ ਜ਼ਮੀਨ ‘ਤੇ ਪਈ ਸੀ ਅਤੇ ਲੜਕਾ ਪੱਖੇ ਨਾਲ ਲਟਕਿਆ ਹੋਇਆ ਸੀ।
ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਹੁਣ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਯੂਪੀ ਦੇ ਵਸਨੀਕ ਦੋਵੇਂ ਲੜਕਾ ਅਤੇ ਲੜਕੀ ਲੰਬੇ ਸਮੇਂ ਤੋਂ ਕਿਰਾਏ ‘ਤੇ ਇੱਕ ਕਮਰੇ ‘ਚ ਇਕੱਠੇ ਰਹਿ ਰਹੇ ਸਨ ਅਤੇ ਪ੍ਰਾਈਵੇਟ ਨੌਕਰੀ ਕਰਦੇ ਸਨ।