Breaking News
Smart Media Dashmesh Mohali Walk Smart Media Insurance Point Hardev Singh Ubha

ਵੋਟਰ ਸੂਚੀ ਦੀ ਸੁਧਾਈ ਸਬੰਧੀ ਸਪੈਸ਼ਲ ਕੈਂਪ 23-24 ਨੂੰ

ਐਸ.ਏ.ਐਸ. ਨਗਰ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ : 

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 29 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਮਿਤੀ 23/11/2024 (ਸ਼ਨੀਵਾਰ) ਅਤੇ 24/11/2024 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ। ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ. ਨਗਰ ਆਸ਼ਿਕਾ ਜੈਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜਿਹਨਾਂ ਵੋਟਰਾਂ ਦੀ ਉਮਰ ਮਿਤੀ 01/12/25 ਨੂੰ 18 ਸਾਲ ਜਾਂ ਇਸ ਤੋਂ ਵੱਧ ਬਣਦੀ ਹੈ, ਉਹ ਮਿਤੀ 23/11/2024 ਅਤੇ 24/11/2024 ਨੂੰ ਆਪਣੀ ਵੋਟ ਬਣਾਉਣ ਲਈ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਜਾ ਕੇ ਬੀ.ਐਲ.ਓਜ਼ ਪਾਸ ਫਾਰਮ ਜਮਾ ਕਰਵਾ ਸਕਦੇ ਹਨ। ਫਾਰਮ ਨੰ.6 ਨਵੀਂ ਵੋਟ ਬਣਾਉਣ ਲਈ, ਫਾਰਮ ਨੰ. 6ਏ ਪ੍ਰਵਾਸੀ ਭਾਰਤੀਆਂ ਦੀ ਵੋਟ ਬਣਾਉਣ ਲਈ, ਫਾਰਮ ਨੰ. 8 ਸੋਧ ਕਰਵਾਉਣ ਲਈ, ਫਾਰਮ ਨੰ. 7 ਵੋਟ ਕੱਟਵਾਉਣ ਲਈ ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ. 6ਬੀ https://voters.eci.gov.in/ ਐਂਡ ਵੋਟ ਹੈਲਪਲਾਈਨ ਐਪ ਤੇ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *