Breaking News
Dashmesh GS Electricals Verka Smart Media Insurance Point Tav Prasad

BDS ਪਹਿਲੇ ਸਾਲ ਦੀ ਪ੍ਰੀਖਿਆ ‘ਚ RBDCH ਦੇ ਵਿਦਿਆਰਥੀਆਂ ਨੇ ਟਾਪ ਕੀਤਾ

ਮੋਹਾਲੀ, 26 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਅਭਿਨਵ (2023 ਬੈਚ) ਬੀਡੀਐਸ ਪਹਿਲੇ ਸਾਲ ਦੇ ਵਿਦਿਆਰਥੀ ਨੇ ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਸਾਲਾਨਾ ਪ੍ਰੀਖਿਆ ਵਿੱਚ 77.16 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੀ ਕਲਾਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਮਿਦੁਸ਼ੀ (74.5%) ਅਤੇ ਸੁਨਿਧੀ (71%) ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ‘ਤੇ ਰਹੇ।ਇਹ ਪ੍ਰੀਖਿਆ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵੱਲੋਂ ਲਈ ਗਈ ਸੀ। ਇਹ ਮੈਡੀਕਲ/ਡੈਂਟਲ ਸਾਇੰਸਜ਼ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਇਸ ਤੋਂ ਇਲਾਵਾ 3 ਵਿਦਿਆਰਥੀਆਂ ਅਭਿਨਵ, ਅਮਨਜੋਤ ਅਤੇ ਅਨੁਰਾਧਿਕਾ ਨੇ ਫਿਜ਼ੀਓਲੋਜੀ ਅਤੇ ਬਾਇਓਕੈਮਿਸਟਰੀ ਵਿੱਚ ਡਿਸਟਿੰਕਸ਼ਨ ਹਾਸਲ ਕੀਤੇ ਹਨ।

ਅਭਿਨਵ ਨੂੰ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ। ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਦੇ ਪਿ੍ੰਸੀਪਲ ਡਾ: ਅਕਸ਼ੈ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸ਼ਾਨਦਾਰ ਸਫ਼ਲਤਾ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *