Breaking News
Smart Media Dashmesh Insurance Point

ਡਾ. ਅੰਬੇਡਕਰ ਜੀ ਦੀ 133ਵੀਂ ਵਰ੍ਹੇਗੰਢ 14 ਅਪ੍ਰੈਲ ਨੂੰ ਮਨਾਉਣ ਦਾ ਫੈਸਲਾ

ਐਸ.ਏ.ਐਸ. ਨਗਰ, 8 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : 

ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7, ਮੋਹਾਲੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਸ੍ਰੀ ਬੀ.ਡੀ. ਸਵੈਨ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਹਰ ਸਾਲ ਦੀ ਤਰ੍ਹਾਂ ਭਾਰਤ ਰਤਨ ਬਾਬਾ ਸਾਹਿਬ ਡਾ.ਬੀ.ਆਰ. ਅੰਬੇਡਕਰ ਜੀ ਦੀ 133ਵੀਂ ਜਨਮ ਵਰ੍ਹੇ ਗੰਢ ਬੜੀ ਧੂਮ-ਧਾਮ ਨਾਲ 14 ਅਪ੍ਰੈਲ 2024 ਦਿਨ ਐਤਵਾਰ ਸਮਾਂ 10.30 ਸਵੇਰ ਤੋਂ 2.30 ਵਜੇ ਤੱਕ ਮਨਾਈ ਜਾਵੇਗੀ। ਇਸ ਸਬੰਧੀ ਸਭਾ ਦੇ ਜਨਰਲ ਸਕੱਤਰ ਸ੍ਰੀ ਪੀ.ਆਰ. ਮਾਨ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਸ: ਹਰਪਾਲ ਸਿੰਘ ਚੀਮਾ ਮਾਨਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਹੋਣਗੇ, ਜਦਕਿ ਪ੍ਰੋ: (ਡਾ:) ਅਜੇ ਰੰਗਾ ਯੂਨੀਵਰਸਿਟੀ ਆਫ ਲੀਗਲ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਇਸ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਹਲਕਾ  ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਅਤੇ ਸ. ਬਲਵੀਰ ਸਿੰਘ ਸਿੱਧੂ ਸਾਬਕਾ ਮੰਤਰੀ ਪੰਜਾਬ ਸਰਕਾਰ ਗੈਸਟ ਆਫ ਆਨਰ ਹੋਣਗੇ।
ਸਭਾ ਦੇ ਪ੍ਰੈਸ ਸਕੱਤਰ ਡੀ.ਪੀ. ਹੁਸ਼ਿਆਰਪੁਰੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਉਪਰੋਕਤ ਲਿਖੀਆਂ ਸ਼ਖਸੀਅਤਾਂ ਆਪਣੇ ਵਿਚਾਰਾਂ ਰਾਹੀਂ ਬਾਬਾ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਤੇ ਚਾਨਣਾ ਪਾਉਣਗੇ। ਇਸ ਸਮਾਗਮ ਨੂੰ ਸਫਲ ਬਨਾਉਣ ਲਈ ਮੋਹਾਲੀ ਦੀ ਸਮੂੰਹ ਸੰਗਤ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਨਿਰਧਾਰਤ ਪ੍ਰੋਗਰਾਮ ਵਿਚ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕੀਤੀ ਜਾਵੇ। ਇਸ ਮੌਕੇ ਸੰਗਤਾਂ ਲਈ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ। 

Leave a Reply

Your email address will not be published. Required fields are marked *