Breaking News
Smart Media Dashmesh Insurance Point

ਮੋਹਾਲੀ ‘ਚ ਮਾਸੂਮ ਬੱਚੀ ਨਾਲ ਬਲਾਤਕਾਰ

ਬੱਚੀ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਮੋਹਾਲੀ, 22 ਮਾਰਚ, ਪੰਜਾਬੀ ਦੁਨੀਆ ਬਿਊਰੋ :

ਇਨਸਾਨੀਅਤ ਉਦੋਂ ਸ਼ਰਮਸਾਰ ਹੋ ਗਈ ਜਦੋਂ ਮੋਹਾਲੀ ‘ਚ 3 ਸਾਲਾਂ ਦੀ ਮਾਸੂਮ ਬੱਚੀ ਨਾਲ ਉਸ ਦੀ ਮਾਂ ਵੱਲੋਂ ਆਪਣੇ ਫਰਜ਼ੀ ਪੁਲਸੀਏ ਪ੍ਰੇਮੀ ਵੱਲੋਂ ਬਲਾਤਕਾਰ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਦੌਰਾਨ ਪੀੜਤ ਬੱਚੀ ਦੇ ਪਿਤਾ ਦੀ ਸ਼ਿਕਾਇਤ ‘ਤੇ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਦੋਵਾਂ ਖ਼ਿਲਾਫ਼ ਬਲਾਤਕਾਰ, ਨਕਲੀ ਸਰਕਾਰੀ ਅਧਿਕਾਰੀ ਬਣਕੇ ਜਾਅਲਸਾਜ਼ੀ ਕਰਨ, ਧਮਕੀਆਂ ਦੇਣ ਅਤੇ ਜਿਣਸੀ ਅਪਰਾਧਾਂ ਤਹਿਤ ਬੱਚਿਆਂ ਦੀ ਸੁਰੱਖਿਆ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵੇਂ ਇਕ ਦਿਨ ਦੇ ਪੁਲਸ ਰਿਮਾਂਡ ‘ਤੇ ਹਨ।

ਪੁਲਸ ਅਨੁਸਾਰ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ (30) ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਮੁਲਜ਼ਮ ਰਣਜੀਤ ਦੇ ਪਿਛਲੇ ਇੱਕ ਸਾਲ ਤੋਂ ਲੜਕੀ ਦੀ ਮਾਂ ਨਾਲ ਸਬੰਧ ਸਨ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਦੋਸ਼ੀ ਅਤੇ ਬੱਚੀ ਦੀ ਮਾਂ ਮਿਲ ਕੇ ਮਾਸੂਮ ਬੱਚੀ ਨਾਲ ਅਣਮਨੁੱਖੀ ਹਰਕਤਾਂ ਕਰਦੇ ਸਨ ਅਤੇ ਇਸਦੀ ਵੀਡੀਓ ਵੀ ਬਣਾਉਂਦੇ ਸਨ।

ਪਿਤਾ ਨੂੰ ਇਸ ਗੱਲ ਦਾ ਫੋਨ ‘ਤੇ ਆਪਣੀ 3 ਸਾਲਾਂ ਬੇਟੀ ਨਾਲ ਵਾਪਰੀ ਅਣਮਨੁੱਖੀ ਘਟਨਾ ਬਾਰੇ ਪਤਾ ਲੱਗਾ ਅਤੇ ਉਸ ਵੀਡੀਓ ਦੇ ਆਧਾਰ ‘ਤੇ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਦਰਿੰਦਿਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਇਸ ਮਾਮਲੇ ‘ਚ ਹੋਰ ਪੁੱਛਗਿੱਛ ਕਰ ਰਹੀ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਰਣਜੀਤ ਸਿੰਘ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸਦਾ ਸੀ। ਉਸ ਨੇ ਪੁਲਸ ਦੀ ਵਰਦੀ ‘ਚ ਹਥਿਆਰਾਂ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ ਸੀ।

Leave a Reply

Your email address will not be published. Required fields are marked *