Breaking News
Smart Media Dashmesh Insurance Point

ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਮੋਹਾਲੀ, 1 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਦੌਰਾਨ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ।

ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਸਿੰਘ ‘ਤੇ ਬਲਾਤਕਾਰ ਦੇ ਗੰਭੀਰ ਦੋਸ਼ ਸਨ, ਜਿਸ ਦੀ ਸ਼ਿਕਾਇਤ ਪੀੜਤਾਂ ਵੱਲੋਂ ਪੁਲਿਸ ਨੂੰ ਦਰਜ ਕਰਵਾਈ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਸਬੂਤਾਂ ਅਤੇ ਗਵਾਹੀਆਂ ਨੂੰ ਧਿਆਨ ਵਿੱਚ ਰੱਖਦਿਆਂ 2018 ਦੇ ਜੀਰਕਪੁਰ ਬਲਾਤਕਾਰ ਦੇ ਕੇਸ ਵਿੱਚ ਇਹ ਸਖ਼ਤ ਫੈਸਲਾ ਸੁਣਾਇਆ ਹੈ।

ਪਿਛਲੇ ਹਫ਼ਤੇ, ਮੋਹਾਲੀ ਦੀ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।

Leave a Reply

Your email address will not be published. Required fields are marked *