Breaking News
Smart Media Dashmesh Mohali Walk Smart Media Insurance Point Hardev Singh Ubha

ਸਮਾਜ ਸੇਵੀ ਬਿਕਰਮ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ, ਭੋਗ 4 ਮਈ ਨੂੰ

ਮੋਹਾਲੀ, 1 ਮਈ, ਪੰਜਾਬੀ ਦੁਨੀਆ ਬਿਊਰੋ:

ਸਮਾਜਸੇਵੀ ਬਿਕਰਮ ਸਿੰਘ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਹਨਾਂ ਦੇ ਪੂਜਨੀਕ ਮਾਤਾ ਸਰਦਾਰਨੀ ਸਵਿੰਦਰ ਕੌਰ ਪਤਨੀ ਸ. ਰਘਬੀਰ ਸਿੰਘ ਬੀਤੀ 29 ਅਪ੍ਰੈਲ, 2025 ਨੂੰ ਅਚਾਨਕ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁਝ ਦਿਨਾਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜ੍ਹਤ ਸਨ। ਉਹਨਾਂ ਦੇ ਜਾਣ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਿਆ ਹੈ। ਉਹਨਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 4 ਮਈ, 2025 (ਦਿਨ ਐਤਵਾਰ) ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਫੇਜ਼-9, ਮੋਹਾਲੀ ਵਿਖੇ ਬਾਅਦ ਦੁਪਹਿਰ 1.15 ਵਜੇ ਤੋਂ 2.15 ਵਜੇ ਤੱਕ ਹੋਵੇਗੀ।

ਇਸ ਦੌਰਾਨ ਬਿਕਰਮ ਸਿੰਘ ਨਾਲ ਵੱਖ ਵੱਖ ਸਮਾਜਸੇਵੀ ਸੰਸਥਾਵਾਂ, ਮੋਹਾਲੀ ਪ੍ਰੈਸ ਕਲੱਬ, ਫੇਜ਼-9 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਦੋਸਤਾਂ-ਮਿੱਤਰਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Leave a Reply

Your email address will not be published. Required fields are marked *