Breaking News
Dashmesh GS Electricals Verka Smart Media Insurance Point Tav Prasad

ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਣ ਦੀ ਸ਼ੁੱਧਤਾ ਅਤੇ ਮਨੁੱਖੀ ਸਿਹਤ ਲਈ ਲਾਹੇਵੰਦ: ਰਾਜਪਾਲ

ਐਸ.ਏ.ਐਸ. ਨਗਰ, 20 ਮਈ, ਪੰਜਾਬੀ ਦੁਨੀਆ ਬਿਊਰੋ: 

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਲਾਈ ਗਈ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕਾਲਕਟ ਭਵਨ ਮੋਹਾਲੀ ਵਿਖੇ ਸ਼ਿਰਕਤ ਕੀਤੀ।

ਉਨ੍ਹਾਂ ਇਸ ਮੌਕੇ ਸ਼ਹਿਦ ਦੀ ਮੱਖੀ ਪਾਲਣ ਦੇ ਕਿੱਤੇ ਨੂੰ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਮਾਨਵੀ ਸਿਹਤ ਲਈ ਵੀ ਲਾਹੇਵੰਦਾ ਦੱਸਿਆ। ਉਨ੍ਹਾਂ ਕਿਹਾ ਕਿ ਸ਼ਹਿਦ ਦੀ ਮਹੱਤਤਾ ਮਨੁੱਖੀ ਜ਼ਿੰਦਗੀ ਦੇ ਸੰਸਾਰ ਵਿੱਚ ਸਾਹ ਲੈਣ ਤੋਂ ਹੀ ਸ਼ੁਰੂ ਹੋ ਜਾਂਦੀ ਹੈ ਅਤੇ ਅਖੀਰ ਤੱਕ ਕਿਸੇ ਨਾ ਕਿਸੇ ਰੂਪ ’ਚ ਇਨਸਾਨ ਨਾਲ ਜੁੜਿਆ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸ਼ਹਿਦ ਦਾ ਕਿੱਤਾ ਅਤੇ ਵਪਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਦ ਦੀ ਮੱਖੀ ਕੇਵਲ ਸ਼ਹਿਦ ਹੀ ਨਹੀਂ ਦਿੰਦੀ ਬਲਕਿ ਪਰਾਗਣ ਵਿਧੀ ਰਾਹੀਂ ਬਹੁਤ ਸਾਰੇ ਫੁੱਲਾਂ ਦੇ ਬੀਜ ਇੱਕ ਥਾਂ ਤੋਂ ਦੂਜੀ ਥਾਂ ’ਤੇ ਵੀ ਲੈ ਕੇ ਜਾਂਦੀ ਹੈ।

ਰਾਜਪਾਲ ਪੰਜਾਬ ਨੇ ਕਿਹਾ ਕਿ ਸ਼ਹਿਦ ਦੇ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੀ ਏ ਯੂ ਲੁਧਿਆਣਾ ਅਤੇ ਪੰਜਾਬ ਕਿਸਾਨ ਵਿਕਾਸ ਚੈਂਬਰ ਨੂੰ ਰਲ ਕੇ ਹੰਬਲਾ ਮਾਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੀ ਆਮਦਨੀ ਮਧੂ ਮੱਖੀਆਂ ਪਾਲਣ ਦੇ ਕਿੱਤੇ ਨਾਲ ਹੋਰ ਵਧਾਈ ਜਾ ਸਕੇ। 

ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸ਼ਹਿਦ ਦੀ ਮੱਖੀਆਂ ਦੇ ਪੰਜਾਬ ਭਰ ਤੋਂ ਪੁੱਜੇ ਪਾਲਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਰਾਜਪਾਲ ਵੱਲੋਂ ਇਸ ਮੌਕੇ ‘ਹਨੀ ਐਂਡ ਐਪੀਕਲਚਰ ਡਿਵੈਲਪਮੈਂਟ ਐਸੋਸੀਏਸ਼ਨ ਆਫ਼ ਇੰਡੀਆ’ ਦੇ ਗਠਨ ਦੀ ਸ਼ੁੱਭ ਸ਼ੁਰੂਆਤ ਵੀ ਕੀਤੀ ਗਈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਸਬੰਧ ਵਿੱਚ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਇਆ। ਇਸ ਮੌਕੇ ਸਿਮਰਨਜੀਤ ਸਿੰਘ ਉਪ ਪ੍ਰਧਾਨ ਪੰਜਾਬ ਕਿਸਾਨ ਵਿਕਾਸ ਚੈਂਬਰ, ਬਲਵਿੰਦਰ ਸਿੰਘ ਸਿੱਧੂ ਸਕੱਤਰ, ਪੰਜਾਬ ਕਿਸਾਨ ਵਿਕਾਸ ਚੈਂਬਰ ਅਤੇ ਚੇਅਰਮੈਨ ਕੁਲਦੀਪ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ। ਪ੍ਰਦੀਪ ਥਰੇਜਾ ਨੂੰ ਇਸ ਮੌਕੇ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *