Breaking News
Smart Media Dashmesh Insurance Point

MLA ਕੁਲਵੰਤ ਸਿੰਘ ਵੱਲੋਂ ਫੇਜ਼-11 ਨਿਵਾਸੀਆਂ ਨੂੰ ਗਾਰਬੇਜ ਪਲਾਂਟ ਦੇ ਸਥਾਈ ਹੱਲ ਦਾ ਭਰੋਸਾ

ਮੋਹਾਲੀ 23 ਜੂਨ, ਮਨਜੀਤ ਸਿੰਘ ਚਾਨਾ:

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਦੇ ਨਜ਼ਦੀਕ ਪਿੰਡ ਕੰਬਾਲਾ- ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀਆਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਾਮਲੇ ਦਾ ਸਥਾਈ ਹੱਲ ਜਲਦੀ ਹੀ ਕੀਤਾ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਸਰਕਾਰ ਦੀ ਤਰਫੋਂ ਪ੍ਰਾਥਮਿਕਤਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਲੋਕ ਪੱਖੀ ਸਕੀਮਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੁਮਾਇੰਦਿਆਂ ਵਿੱਚ ਆਪ ਸਰਕਾਰ ਵਿਰੁੱਧ ਜਾਣ ਬੁੱਝ ਕੇ ਮਾਹੌਲ ਬਣਾਇਆ ਜਾਂਦਾ ਹੈ, ਪ੍ਰੰਤੂ ਸਰਕਾਰ ਵੱਲੋਂ ਜਿੱਥੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਂਦਾ ਰਹੇਗਾ, ਉੱਥੇ ਵਿਕਾਸ ਦੇ ਕੰਮ ਵੀ ਲਗਾਤਾਰ ਅਗਾਂਹ ਵੀ ਜਾਰੀ ਰਹਿਣਗੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਭਰੋਸਾ ਦਵਾਇਆ ਗਿਆ ਕਿ ਉਹ ਮੋਹਾਲੀ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ਵਿੱਚ ਨਹੀਂ ਹੋਣ ਦੇਣਗੇ।

ਵਿਧਾਇਕ ਨਾਲ ਮੁਲਾਕਾਤ ਦੇ ਦੌਰਾਨ ਵਫਦ ਦੇ ਵਿੱਚ ਵਿਸ਼ੇਸ਼ ਤੌਰ ਤੇ ਕੁਲਵੰਤ ਸਿੰਘ ਕਲੇਰ- ਕੌਂਸਲਰ, ਪ੍ਰਮੋਦ ਮਿਸ਼ਰਾ- ਪ੍ਰਧਾਨ ਲਕਸ਼ਮੀ ਨਰਾਇਣ ਮੰਦਰ ਮੋਹਾਲੀ, ਅਮਰਜੀਤ ਸਿੰਘ -ਪ੍ਰਧਾਨ ਫਰੈਂਡਸ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ, ਬਖਸ਼ੀਸ਼ ਸਿੰਘ- ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ (ਈਸਟ) ਫੇਜ਼- 11 ਮੋਹਾਲੀ, ਗੁਰਮੇਜ ਸਿੰਘ ਮੌਜੋਵਾਲ ਪ੍ਰਧਾਨ ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ, ਆਰ.ਐਸ. ਢਿੱਲੋ , ਡਾਕਟਰ ਮਨਿੰਦਰ ਕੌਰ- ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਐਚ ਆਈ.ਜੀ. ਹਾਊਸ ਫੇਜ਼- 11 ਮੋਹਾਲੀ ਸਮੇਤ ਵੱਡੀ ਗਿਣਤੀ ਵਿੱਚ ਫੇਜ਼ 11 ਦੇ ਵਸਨੀਕ ਵੀ ਮੌਜੂਦ ਸਨ।

Leave a Reply

Your email address will not be published. Required fields are marked *