Breaking News
Smart Media Dashmesh Insurance Point

ਅਦਾਲਤ ਨੇ ਬਿਕਰਮ ਮਜੀਠੀਆ ਨੂੰ 7 ਦਿਨਾਂ ਰਿਮਾਂਡ ‘ਤੇ ਭੇਜਿਆ

ਮੋਹਾਲੀ, 26 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਲੰਮਾ ਸਮਾਂ ਬਹਿਸ ਚੱਲਣ ਤੋਂ ਬਾਅਦ ਆਖਰ ਅਦਾਲਤ ਨੇ ਮਜੀਠੀਆ ਨੂੰ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ। ਵਿਜੀਲੈਂਸ ਵੱਲੋਂ 12 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸੱਤ ਦਿਨ ਦਾ ਰਿਮਾਂਡ ਦਿੱਤਾ ਹੈ।

ਉਨ੍ਹਾਂ ਦੀ ਪੇਸ਼ੀ ਲਈ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮਜੀਠੀਆ ਦੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਹਾਲਾਂਕਿ, ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਪੇਸ਼ੀ ਲਈ ਰਸਤਾ ਸਾਫ਼ ਕਰ ਦਿੱਤਾ। ਇਸ ਦੌਰਾਨ ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।

Leave a Reply

Your email address will not be published. Required fields are marked *