Breaking News
Smart Media Dashmesh Insurance Point

ਅਕਾਲ ਅਕੈਡਮੀ ਚੁੰਨੀ ਕਲਾਂ ਵਿਖੇ ਵਣ ਮਹਾਉਤਸਵ ਮਨਾਇਆ ਗਿਆ

ਮੋਹਾਲੀ, 2 ਅਗਸਤ, ਮਨਜੀਤ ਸਿੰਘ ਚਾਨਾ :

ਅਕਾਲ ਅਕੈਡਮੀ ਚੁੰਨੀ ਕਲਾਂ ਵਿਖੇ ਅਭੀਜੋਤ ਰੰਧਾਵਾ ਦੇ ਜਨਮ ਦਿਨ ਤੇ ਸਕੂਲ ਦੇ ਅਹਾਤੇ ਵਿੱਚ ਇੱਕ ਪੌਦਾ ਲਗਾ ਕੇ ਵਣ ਮਹਾ ਉਤਸਵ ਮਨਾਇਆ ਗਿਆ। ਇਸ ਮੌਕੇ ਅਸਿਸਟੈਂਟ ਡਾਇਰੈਕਟਰ ਕਮ ਪ੍ਰਿੰਸੀਪਲ ਡਾਇਟ ਆਨੰਦ ਗੁਪਤਾ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ।

ਇਸ ਮੌਕੇ ਸਟੇਟ ਅਵਾਰਡੀ ਨੌਰੰਗ ਸਿੰਘ ਨੇ ਦੱਸਿਆ ਕਿ ਇਹ ਅਕਾਲ ਅਕੈਡਮੀ ਦਾ ਇੱਕ ਬਹੁਤ ਵਧੀਆ ਉਪਰਾਲਾ ਹੈ ਜਿਸਦੇ ਤਹਿਤ ਉਹਨਾਂ ਨੇ ਆਪਣੇ ਵਿਦਿਆਰਥੀ ਅਭੀਜੋਤ ਰੰਧਾਵਾ ਦੇ ਜਨਮ ਦਿਨ ਤੇ ਇੱਕ ਪੌਦਾ ਲਗਾਇਆ ਹੈ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਵਧੀਆ ਕਾਰਜ ਹੈ ਜਿਸ ਦੇ ਤਹਿਤ ਅੱਜ ਅਕੈਡਮੀ ਦੇ ਵਿੱਚ ਪੌਦੇ ਲਗਾਏ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਲੋਹਾਖੇੜੀ, ਬਲਜੀਤ ਸਿੰਘ ਅਤੇਆਲੀ, ਗੁਰਵਿੰਦਰ ਸਿੰਘ ਚੁਨੀ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਕੌਰ, ਰਣਜੀਤ ਸਿੰਘ ਸੀ ਐਚ ਟੀ, ਕਬਰ ਵੀਰ ਸਿੰਘ, ਦਵਿੰਦਰ ਸਿੰਘ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *