Breaking News
Smart Media Dashmesh Mohali Walk Smart Media Insurance Point Hardev Singh Ubha

ਮੋਹਾਲੀ ਫੈਕਟਰੀ ’ਚ ਧਮਾਕੇ ਕਾਰਨ 2 ਦੀ ਮੌਤ, ਕਈ ਜ਼ਖਮੀ

ਮੋਹਾਲੀ, 6 ਅਗਸਤ, ਪੰਜਾਬੀ ਦੁਨੀਆ ਬਿਊਰੋ :

ਮੋਹਾਲੀ ਦੇ ਉਦਯੋਗਿਕ ਖੇਤਰ, ਫੇਜ-9 ਵਿੱਚ ਸਥਿਤ ਇਕ ਆਕਸੀਜਨ ਸਿਲੰਡਰ ਦੀ ਫੈਕਟਰੀ ਵਿੱਚ ਅੱਜ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਫੈਕਟਰੀ ਵਿੱਚ ਹੋਏ ਧਮਾਕੇ ਕਾਰਨ 2 ਲੋਕਾਂ ਦੀ ਮੌਤ ਹੋਣ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। ਅਜੇ ਤੱਕ ਧਮਾਕੇ ਦੀ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਅਤੇ ਮੈਡੀਕਲ ਟੀਮਾਂ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ਉਤੇ ਪਹੁੰਚੇ ਹਨ।

Leave a Reply

Your email address will not be published. Required fields are marked *