Breaking News
Dashmesh GS Electricals Verka Smart Media Insurance Point Tav Prasad

ਬਲਬੀਰ ਸਿੱਧੂ ਨੇ ਲੈਂਡ ਪੂਲਿੰਗ ਸਕੀਮ ‘ਤੇ ਰੋਕ ਲਗਾਉਣ ਲਈ ਮਾਣਯੋਗ ਹਾਈਕੋਰਟ ਦਾ ਕੀਤਾ ਧੰਨਵਾਦ

ਐਸ.ਏ.ਐਸ ਨਗਰ, 7 ਅਗਸਤ, ਪੰਜਾਬੀ ਦੁਨੀਆ ਬਿਊਰੋ : 

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮਾਣਯੋਗ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ ‘ਤੇ 4 ਹਫ਼ਤਿਆਂ ਲਈ ਲਗਾਈ ਗਈ ਰੋਕ ਉੱਤੇ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਨਾ ਸਿਰਫ਼ ਪੰਜਾਬ ਦੀ ਕਿਸਾਨੀ ਨੂੰ, ਪੰਜਾਬ ਦੀ ਜ਼ਮੀਨਾਂ ਨੂੰ ਬਚਾਉਂਦਾ ਹੈ, ਬਲਕਿ ਪੰਜਾਬੀਅਤ ਅਤੇ ਖੇਤੀ ਪ੍ਰਧਾਨ ਆਰਥਕ ਮਾਡਲ ਦੀ ਰੱਖਿਆ ਵੀ ਕਰਦਾ ਹੈ।

ਬਲਬੀਰ ਸਿੱਧੂ ਨੇ ਕਿਹਾ ਕਿ ਜੇਕਰ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਲਾਗੂ ਹੋ ਜਾਂਦੀ, ਤਾਂ ਪੰਜਾਬ ਨੂੰ ਵੱਡੇ ਪੱਧਰ ‘ਤੇ ਆਰਥਿਕ ਅਤੇ ਸਮਾਜਿਕ ਨੁਕਸਾਨ ਝੱਲਣਾ ਪੈਂਦਾ। ਉਨ੍ਹਾਂ ਕਿਹਾ ਕਿ ਇਹ ਸਕੀਮ ਕਿਸਾਨਾਂ ਦੀ ਜ਼ਮੀਨ ਨੂੰ ਹਥਿਆਉਣ ਦਾ ਇਕ ਹਥਕੰਡਾ ਸੀ, ਜਿਸ ਦੇ ਖਿਲਾਫ਼ ਕਿਸਾਨਾਂ ਅਤੇ ਸਾਡੀ ਕਾਂਗਰਸ ਪਾਰਟੀ ਨੇ ਬੁਲੰਦ ਆਵਾਜ਼ ਚੁੱਕੀ।

ਉਨ੍ਹਾਂ ਅੱਗੇ ਕਿਹਾ ਕਿ ਹਾਈ ਕੋਰਟ ਦਾ ਇਹ ਫ਼ੈਸਲਾ ਸੱਚਾਈ ਦੀ ਜਿੱਤ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਲੋਕਤੰਤਰ ਵਿੱਚ ਹਾਲੇ ਵੀ ਆਮ ਆਦਮੀ ਦੀ ਅਵਾਜ਼ ਸੁਣੀ ਜਾਂਦੀ ਹੈ। ਉਨ੍ਹਾਂ ਸਾਰਿਆਂ ਵਕੀਲਾਂ, ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮੁੱਦੇ ਨੂੰ ਹਾਈ ਕੋਰਟ ਤੱਕ ਲੈ ਕੇ ਜਾਣ ਵਿੱਚ ਅਹਿਮ ਭੂਮਿਕਾ ਨਿਭਾਈ।

Leave a Reply

Your email address will not be published. Required fields are marked *