Breaking News
Smart Media Dashmesh Mohali Walk Smart Media Insurance Point Hardev Singh Ubha

ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਹਵਾ ਦੀ ਗੁਣਵੱਤਾ 123 ‘ਤੇ ਪੁੱਜੀ

ਨਵੀਂ ਦਿੱਲੀ, 20 ਮਾਰਚ, ਪੰਜਾਬੀ ਦੁਨੀਆ ਬਿਊਰੋ :

ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਸ਼ੁੱਕਰਵਾਰ ਸਵੇਰੇ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਸਦਕਾ ਇਕ ਵਾਰ ਫਿਰ ਮੌਸਮ ਠੰਡਾ ਹੋ ਗਿਆ ਹੈ, ਜਿਸ ਨਾਲ ਮਾਰਚ ਵਿੱਚ ਤਾਪਮਾਨ ਵਿੱਚ ਵਾਧੇ ਤੋਂ ਰਾਹਤ ਮਿਲੀ। ਰਾਸ਼ਟਰੀ ਰਾਜਧਾਨੀ ਦੇ ਨੇੜਲੇ ਇਲਾਕਿਆਂ ਵਿਚ ਹਲਕੀ ਬਾਰਸ਼ ਹੋਈ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਹੋਰ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ। ਨਾਲ ਹੀ ਇਹ ਦੱਸਿਆ ਕਿ ਦਿੱਲੀ ਵਿਚ ਮਾਰਚ ਮਹੀਨੇ ਦੌਰਾਨ ਇਹ ਬਾਰਸ਼ ਪਿਛਲੇ ਤਿੰਨ ਸਾਲਾਂ ਵਿੱਚ ਸਭ ਤੋਂ ਵੱਧ ਹੈ।

ਦੂਜੇ ਪਾਸੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ, ਮੀਂਹ ਤੋਂ ਬਾਅਦ ਦਿੱਲੀ ਦਾ ਹਵਾ ਗੁਣਵੱਤਾ ਸੂਚਕਾਂਕ (AQI) 123 ਦਰਜ ਕੀਤਾ ਗਿਆ, ਜਿਸ ਨਾਲ ਇਸਨੂੰ “ਮੱਧਮ” ਸ਼੍ਰੇਣੀ ਵਿੱਚ ਰੱਖਿਆ ਗਿਆ। ਸ਼ਹਿਰ ਦੇ ਕਿਈ ਇਲਾਕਿਆਂ, ਜਿਨ੍ਹਾਂ ਵਿੱਚ ਆਨੰਦ ਵਿਹਾਰ (176), ਦਵਾਰਕਾ (118), ਆਰਕੇ ਪੁਰਮ (176), ਚਾਂਦਨੀ ਚੌਕ (118), ਬਵਾਨਾ (123), ਅਤੇ ਜੇਐਨਯੂ (106) ਦਰਜ ਕੀਤਾ ਗਿਆ।

Leave a Reply

Your email address will not be published. Required fields are marked *