Breaking News
Smart Media Dashmesh Mohali Walk Smart Media Insurance Point Hardev Singh Ubha

ਹਰਿਆਣਾ: ਬੱਸ ਨੂੰ ਅੱਗ ਲੱਗਣ ਕਾਰਨ 8 ਸ਼ਰਧਾਲੂ ਜਿੰਦਾ ਸੜੇ, ਅਨੇਕਾਂ ਝੁਲਸੇ

ਚੰਡੀਗੜ੍ਹ, 18 ਮਈ, ਪੰਜਾਬੀ ਦੁਨੀਆ ਬਿਊਰੋ:

ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਨੇੜੇ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਰਾਤ ਨੂੰ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਅੱਗ ਲੱਗਣ ਕਾਰਨ ਇਸ ਹਾਦਸੇ ‘ਚ 8 ਲੋਕ ਜ਼ਿੰਦਾ ਸੜ ਗਏ, ਜਦਕਿ 25 ਤੋਂ ਵੱਧ ਬੁਰੀ ਤਰ੍ਹਾਂ ਝੁਲ਼ਸ ਗਏ। ਅਧਿਕਾਰੀਆਂ ਮੁਤਾਬਕ ਜ਼ਖਮੀ ਲੋਕਾਂ ਨੂੰ ਇਲਾਜ ਲਈ ਨੂਹ ਮੈਡੀਕਲ ਕਾਲਜ ਲਿਆਂਦਾ ਗਿਆ ਹੈ।ਜ਼ਖਮੀਆਂ ਨੇ ਦੱਸਿਆ ਕਿ ਬੱਸ ‘ਚ 60 ਲੋਕ ਸਵਾਰ ਸਨ। ਇਹ ਸਾਰੇ ਆਪਸ ‘ਚ ਰਿਸ਼ਤੇਦਾਰ ਅਤੇ ਪੰਜਾਬ-ਚੰਡੀਗੜ੍ਹ ਦੇ ਵਸਨੀਕ ਹਨ। ਉਹ ਮਥੁਰਾ-ਵਰਿੰਦਾਵਨ ਦਾ ਦੌਰਾ ਕਰਕੇ ਵਾਪਸ ਆ ਰਹੇ ਸਨ। ਚੱਲਦੀ ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਨਾਲ ਹੀ ਉਨ੍ਹਾਂ ਨੇ ਖੁਦ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਨੂਹ ਦੇ ਵਿਧਾਇਕ ਆਫਤਾਬ ਅਹਿਮਦ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਘਟਨਾ ‘ਚ ਬਜ਼ੁਰਗ, ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕ ਜ਼ਖਮੀ ਹੋਏ ਹਨ।

Leave a Reply

Your email address will not be published. Required fields are marked *