Breaking News
Smart Media Dashmesh Mohali Walk Smart Media Insurance Point Hardev Singh Ubha

ਛੱਤੀਸਗੜ੍ਹ ਵਿਖੇ ਬਰੂਦ ਫੈਕਟਰੀ ‘ਚ ਜ਼ਬਰਦਸਤ ਧਮਾਕਾ,10 ਲੋਕਾਂ ਦੀ ਮੌਤ

ਰਾਏਪੁਰ, 25 ਮਈ, ਪੰਜਾਬੀ ਦੁਨੀਆ ਬਿਊਰੋ :

ਛੱਤੀਸਗੜ੍ਹ ਦੇ ਜ਼ਿਲ੍ਹਾ ਬੇਮੇਤਾਰਾ ਵਿੱਚ ਸਥਿਤ ਬਾਰੂਦ ਦੀ ਫੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਹੈ। ਧਮਾਕੇ ‘ਚ 10 ਤੋਂ 12 ਲੋਕਾਂ ਦੇ ਮਾਰੇ ਜਾਣ ਅਤੇ ਅਨੇਕਾਂ ਹੋਰ ਦੇ ਜ਼ਖਮੀ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਲੋਕ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਇਹ ਘਟਨਾ ਬਰਲਾ ਬਲਾਕ ਦੇ ਪਿੰਡ ਬੋਰਸੀ ਵਿੱਚ ਸਥਿਤ ਸਪੈਸ਼ਲ ਬਲਾਸਟ ਲਿਮਟਿਡ ਬਾਰੂਦ ਫੈਕਟਰੀ ਵਿੱਚ ਵਾਪਰੀ ਜਿੱਥੇ ਫੈਕਟਰੀ ਵਿੱਚ 800 ਤੋਂ ਵੱਧ ਲੋਕ ਕੰਮ ਕਰਦੇ ਹਨ।

ਸੂਤਰਾਂ ਮੁਤਾਬਕ ਇਹ ਹਾਦਸਾ ਸਵੇਰੇ 6 ਤੋਂ 7 ਵਜੇ ਦੇ ਦਰਮਿਆਨ ਵਾਪਰਿਆ। ਧਮਾਕੇ ਤੋਂ ਬਾਅਦ ਫੈਕਟਰੀ ਦੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ। 7 ਲੋਕਾਂ ਨੂੰ ਰਾਏਪੁਰ ਦੇ ਮਹਿਕਾਰਾ ਹਸਪਤਾਲ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਉਥੇ ਛੇ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਸ ਤੋਂ ਇਲਾਵਾ ਕਈ ਲੋਕਾਂ ਨੂੰ ਨੇੜਲੇ ਹਸਪਤਾਲਾਂ ‘ਚ ਵੀ ਦਾਖਲ ਕਰਵਾਇਆ ਗਿਆ ਹੈ।ਫੈਕਟਰੀ ਵਿੱਚ ਹੋਏ ਧਮਾਕੇ ਬਾਰੇ ਡਿਪਟੀ ਸੀਐਮ ਵਿਜੇ ਸ਼ਰਮਾ ਨੇ ਕਿਹਾ ਕਿ ਪੁਲੀਸ ਸੁਪਰਡੈਂਟ ਨਾਲ ਗੱਲ ਕਰਕੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਅਤੇ ਪੁਲਿਸ ਘਟਨਾ ਵਾਲੀ ਥਾਂ ‘ਤੇ ਮੌਜੂਦ ਹੈ। ਮਰਨ ਵਾਲਿਆਂ ਦੀ ਗਿਣਤੀ ‘ਤੇ ਉਨ੍ਹਾਂ ਕਿਹਾ, ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਘੱਟ ਤੋਂ ਘੱਟ ਜਾਨੀ ਨੁਕਸਾਨ ਹੋਵੇ। ਫਿਲਹਾਲ ਬਚਾਅ ਕਾਰਜ ਅਤੇ ਜਾਂਚ ਜਾਰੀ ਹੈ।

Leave a Reply

Your email address will not be published. Required fields are marked *