Breaking News
Dashmesh GS Electricals Verka Smart Media Insurance Point Tav Prasad

J&K: ਸ਼ਰਧਾਲੂਆਂ ਨਾਲ ਭਰੀ ਬੱਸ ‘ਤੇ ਅੱਤਵਾਦੀ ਹਮਲਾ, 10 ਦੀ ਮੌਤ

ਸ਼੍ਰੀਨਗਰ, 10 ਜੂਨ, ਪੰਜਾਬੀ ਦੁਨੀਆ ਬਿਊਰੋ :

ਜੰਮੂ-ਕਸ਼ਮੀਰ ਦੇ ਰਿਆਸੀ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੱਤਵਾਦੀਆਂ ਨੇ ਹਮਲਾ ਕੀਤੇ ਜਾਣ ਦੀ ਖਬਰ ਹੈ। ਇਸ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਇਹ ਹਮਲਾ ਨਵੀਂ ਦਿੱਲੀ ਵਿੱਚ ਪੀਐਮ ਮੋਦੀ ਅਤੇ ਨਵੀਂ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਿਆਸੀ ਜ਼ਿਲ੍ਹੇ ਦੇ ਕਾਂਡਾ ਇਲਾਕੇ ਵਿੱਚ ਹੋਇਆ।

ਰਿਆਸੀ ਦੇ ਐੱਸਐੱਸਪੀ ਮੋਹਿਤਾ ਸ਼ਰਮਾ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਸ਼ਿਵ ਖੋੜੀ ਤੋਂ ਕਟੜਾ ਜਾ ਰਹੀ ਬੱਸ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਹ ਬੱਸ ਤੋਂ ਕੰਟਰੋਲ ਗੁਆ ਬੈਠਾ। ਇਸ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ ਅਤੇ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 33 ਜ਼ਖਮੀ ਹੋ ਗਏ।ਮੋਹਿਤਾ ਸ਼ਰਮਾ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਹੋਰ ਯਾਤਰੀਆਂ ਨੂੰ ਬਚਾ ਲਿਆ ਗਿਆ ਹੈ। ਯਾਤਰੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਿਆਦਾਤਰ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਹਨ। ਸੁਰੱਖਿਆ ਬਲਾਂ ਨੇ ਸ਼ਿਵ ਖੋੜੀ ਮੰਦਰ ਖੇਤਰ ਨੂੰ ਸੁਰੱਖਿਅਤ ਕਰ ਲਿਆ ਹੈ ਅਤੇ ਇਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

Leave a Reply

Your email address will not be published. Required fields are marked *