Breaking News
Dashmesh GS Electricals Verka Smart Media Insurance Point Tav Prasad

ਮਾਇਆਵਤੀ ਨੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਬਣਾਇਆ

ਲਖਨਊ, 23 ਜੂਨ, ਪੰਜਾਬੀ ਦੁਨੀਆ ਬਿਊਰੋ :

ਬਸਪਾ ਸੁਪਰੀਮੋ ਮਾਇਆਵਤੀ ਨੇ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਦੇ ਅਹੁਦੇ ‘ਤੇ ਬਹਾਲ ਕਰ ਦਿੱਤਾ ਹੈ ਅਤੇ ਉਸ ਨੂੰ ਆਪਣਾ ਸਿਆਸੀ ਉੱਤਰਾਧਿਕਾਰੀ ਥਾਪਿਆ ਹੈ। ਇਸ ਫੈਸਲੇ ਦਾ ਐਲਾਨ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਨ ਲਈ ਲਖਨਊ ਵਿੱਚ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਮਈ ਮਹੀਨੇ ਵਿੱਚ ਆਕਾਸ਼ ਆਨੰਦ ਨੂੰ ਰਾਸ਼ਟਰੀ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਮਾਇਆਵਤੀ ਨੇ ਐਕਸ ‘ਤੇ ਲਿਖਿਆ ਸੀ ਕਿ ਉਸ ਨੂੰ ਸਿਆਸੀ ਪਰਿਪੱਕਤਾ ਪ੍ਰਾਪਤ ਹੋਣ ਤੱਕ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ।

ਆਕਾਸ਼ ਆਨੰਦ ਨੂੰ 2019 ਵਿੱਚ ਬਸਪਾ ਦਾ ਰਾਸ਼ਟਰੀ ਕੋਆਰਡੀਨੇਟਰ ਬਣਾਇਆ ਗਿਆ ਸੀ ਜਦੋਂ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਤੋਂ ਨਾਤਾ ਤੋੜਨ ਤੋਂ ਬਾਅਦ ਪਾਰਟੀ ਸੰਗਠਨ ਨੂੰ ਮੁੜ ਸੁਰਜੀਤ ਕੀਤਾ ਸੀ।

ਆਕਾਸ਼ ਆਨੰਦ ਨੂੰ ਪਿਛਲੇ ਸਾਲ ਦਸੰਬਰ ਵਿੱਚ ਮਾਇਆਵਤੀ ਦਾ ਉੱਤਰਾਧਿਕਾਰੀ ਚੁਣਿਆ ਗਿਆ ਸੀ।

Leave a Reply

Your email address will not be published. Required fields are marked *