Breaking News
Dashmesh GS Electricals Verka Smart Media Insurance Point Tav Prasad

ਕੇਜਰੀਵਾਲ ਨੂੰ ਵੱਡੀ ਰਾਹਤ, SC ਨੇ ਜ਼ਮਾਨਤ ਦੇ ਦਿੱਤੇ ਹੁਕਮ

ਨਵੀਂ ਦਿੱਲੀ, 12 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਮਾਣਯੋਗ ਸੁਪਰੀਮ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਸੁਪਰੀਮ ਕੋਰਟ ਵਿੱਚ ਅੱਜ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਸੁਣਵਾਈ ਹੋਈ। ਅਦਾਲਤ ਨੇ ਇਸ ਗੱਲ ਉਤੇ ਫੈਸਲਾ ਨਹੀਂ ਕੀਤਾ ਕਿ ਈਡੀ ਕੇਸ ਵਿੱਚ ਗ੍ਰਿਫਤਾਰੀ ਸਹੀ ਸੀ ਜਾਂ ਗਲਤ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਣ ਦੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਉੱਚ ਅਦਾਲਤ ਤੋਂ ਜਮਾਨਤ ਮਿਲਣ ਦੇ ਬਾਵਜੂਦ ਕੇਜਰੀਵਾਲ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਏ ਸਨ, ਕਿਉਂਕਿ ਇਕ ਵੱਖਰੇ ਕੇਸ ਵਿਚ ਉਹਨਾਂ ਦੀ ਜ਼ਮਾਨਤ ਦੀ ਅਰਜ਼ੀ ਅਜੇ ਵੀ ਪੈਂਡਿੰਗ ਹੈ। 

Leave a Reply

Your email address will not be published. Required fields are marked *