Breaking News
Smart Media Dashmesh Insurance Point

ਮੁਸਲਿਮ ਲਾਅ ਬੋਰਡ ਵੱਲੋਂ ਤਲਾਕਸ਼ੁਦਾ ਔਰਤਾਂ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੁੱਢੋਂ ਰੱਦ

ਨਵੀਂ ਦਿੱਲੀ, 15 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਆਲ ਇੰਡੀਆ ਮੁਸਲਿਮ ਪ੍ਰਸਨਲ ਲਾਅ ਬੋਰਡ (ਏ.ਆਈ.ਐੱਮ.ਪੀ.ਐੱਲ.ਬੀ.) ਨੇ ਸੁਪਰੀਮ ਕੋਰਟ ਦੇ ਤਲਾਕਸ਼ੁਦਾ ਮੁਸਲਿਮ ਔਰਤਾਂ ਨੂੰ ਗੁਜ਼ਾਰਾ ਭੱਤਾ ਦੇਣ ਬਾਰੇ ਫੈਸਲੇ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਏ.ਆਈ.ਐੱਮ.ਪੀ.ਐੱਲ.ਬੀ. ਦੀ ਵਰਕਿੰਗ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਦਿੱਤੇ ਇਸ ਫੈਸਲੇ ‘ਤੇ ਵਿਚਾਰ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।

ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਕਿਹਾ ਗਿਆ ਕਿ ਇਹ ਫੈਸਲਾ ‘ਸ਼ਰੀਆ’ (ਇਸਲਾਮਿਕ ਕਾਨੂੰਨ) ਦੇ ਵਿਰੁੱਧ ਹੈ। ਇਸ ਲਈ AIMPLB ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਵਾਪਸ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

ਅਸਲ ਵਿੱਚ ਸੁਪਰੀਮ ਕੋਰਟ ਨੇ ਬੀਤੀ 10 ਜੁਲਾਈ ਨੂੰ ਇਕ ਫੈਸਲੇ ਵਿਚ ਕਿਹਾ ਸੀ ਕਿ ਤਲਾਕਸ਼ੁਦਾ ਮੁਸਲਿਮ ਔਰਤ ਫੌਜਦਾਰੀ ਪ੍ਰਕਿਰਿਆ ਸੰਹਿਤਾ (ਸੀਆਰਪੀਸੀ) ਦੀ ਧਾਰਾ 125 (ਹੁਣ ਭਾਰਤੀ ਸਿਵਲ ਪ੍ਰੋਟੈਕਸ਼ਨ ਕੋਡ ਦੀ ਧਾਰਾ 144) ਦੇ ਤਹਿਤ ਆਪਣੇ ਪਤੀ ਤੋਂ ਗੁਜ਼ਾਰਾ ਲੈਣ ਦੀ ਹੱਕਦਾਰ ਹੈ। ਉਹ ਇਸ ਲਈ ਪਟੀਸ਼ਨ ਦਾਇਰ ਕਰ ਸਕਦੀ ਹੈ। ਇਸ ਉਪਰੰਤ ਆਲ ਇੰਡੀਆ ਮੁਸਲਿਮ ਪ੍ਰਸਨਲ ਲਾਅ ਬੋਰਡ ਨੇ ਮੀਟਿੰਗ ਕਰਕੇ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ।

Leave a Reply

Your email address will not be published. Required fields are marked *