Breaking News
Smart Media Dashmesh Insurance Point

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 9 ਅਗਸਤ, ਪੰਜਾਬੀ ਦੁਨੀਆ ਬਿਊਰੋ :

ਸੁਪਰੀਮ ਕੋਰਟ ਨੇ ਅੱਜ ਦਿੱਲੀ ਦੀ ਆਬਕਾਰੀ ਨੀਤੀ ਅਤੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦੋ ਜੱਜਾਂ ਦੇ ਬੈਂਚ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ, ਜਿਨ੍ਹਾਂ ਨੇ 6 ਅਗਸਤ ਨੂੰ ਸਿਸੋਦੀਆ ਦੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਨੇ ਇਹ ਫੈਸਲਾ ਸੁਣਾਇਆ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਇਸ ਆਧਾਰ ‘ਤੇ ਜ਼ਮਾਨਤ ਦੀ ਮੰਗ ਕੀਤੀ ਸੀ ਕਿ ਉਹ 17 ਮਹੀਨਿਆਂ ਤੋਂ ਹਿਰਾਸਤ ‘ਚ ਹਨ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਅਜੇ ਸ਼ੁਰੂ ਨਹੀਂ ਹੋਇਆ ਹੈ।

ਸੁਪਰੀਮ ਕੋਰਟ ਨੇ ਉਨ੍ਹਾਂ ‘ਤੇ ਕੁਝ ਸ਼ਰਤਾਂ ਤਹਿਤ ਆਪਣੇ ਪਾਸਪੋਰਟ ਸਪੁਰਦ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਅਤੇ ਹਰ ਸੋਮਵਾਰ ਪੁਲਿਸ ਥਾਣੇ ਵਿਚ ਹਾਜ਼ਰੀ ਦੇਣੀ ਪਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਉਨ੍ਹਾਂ ਨੂੰ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਾ ਕਰਨ ਲਈ ਵੀ ਆਦੇਸ਼ ਦਿੱਤੇ ਹਨ। ਅਦਾਲਤ ਨੇ ਉਨ੍ਹਾਂ ਨੂੰ ਸਕੱਤਰੇਤ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਸੁਣਵਾਈ ਤੋਂ ਬਾਅਦ 6 ਅਗਸਤ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Leave a Reply

Your email address will not be published. Required fields are marked *