
ਨਵੀਂ ਦਿੱਲੀ, 16 ਅਗਸਤ, ਪੰਜਾਬੀ ਦੁਨੀਆ ਬਿਊਰੋ:ਭਾਰਤ ਦੇ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੇ ਨਾਲ-ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਹੈ।
ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ ਚੋਣਾਂ ਹੋਣਗੀਆਂ, ਜਦਕਿ ਹਰਿਆਣਾ ਵਿਧਾਨ ਸਭਾ ਚੋਣਾਂ 1 ਅਕਤੂਬਰ ਨੂੰ ਹੋਣਗੀਆਂ।
ਜੰਮੂ-ਕਸ਼ਮੀਰ ਵਿੱਚ ਚੋਣਾਂ ਤਿੰਨ ਪੜਾਅ ਵਿੱਚ ਹੋਣਗੀਆਂ, ਜਿਸ ਮੁਤਾਬਕ ਪਹਿਲੇ ਪੜਾਅ ਦੀ ਵੋਟਿੰਗ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਹੋਵੇਗੀ ਜਦਕਿ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।