Breaking News
Dashmesh GS Electricals Verka Smart Media Insurance Point Tav Prasad

ਅਭਿਨੇਤਰੀ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ਮੁੰਬਈ, 11 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਬਾਲੀਵੁੱਡ ਅਭਿਨੇਤਰੀ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਦੁਪਹਿਰ ਬਿਲਡਿੰਗ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਹਾਲਾਂਕਿ ਪਰਿਵਾਰ ਨੇ ਇਸ ਦਰਦਨਾਕ ਘਟਨਾ ‘ਤੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ।

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ 9 ਵਜੇ ਬਾਂਦਰਾ ਇਲਾਕੇ ‘ਚ ਸਥਿਤ ਅਲਮੇਡਾ ਪਾਰਕ ਬਿਲਡਿੰਗ ਦੀ ਸੱਤਵੀਂ ਮੰਜ਼ਿਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਅਨਿਲ ਅਰੋੜਾ ਨੇ ਖੁਦਕੁਸ਼ੀ ਦਾ ਕਦਮ ਕਿਉਂ ਚੁੱਕਿਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਮਲਾਇਕਾ ਅਰੋੜਾ ਦੇ ਸਾਬਕਾ ਪਤੀ ਅਰਬਾਜ਼ ਖਾਨ ਅਨਿਲ ਅਰੋੜਾ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਘਰ ਪਹੁੰਚੇ ਹਨ। ਅਦਾਕਾਰਾ ਮਲਾਇਕਾ ਅਰੋੜਾ ਪੁਣੇ ‘ਚ ਸੀ। ਪਿਤਾ ਦੇ ਦੇਹਾਂਤ ਦੀ ਖਬਰ ਸੁਣ ਕੇ ਉਹ ਮੁੰਬਈ ਪਹੁੰਚ ਗਈ।

Leave a Reply

Your email address will not be published. Required fields are marked *