Breaking News
Smart Media Dashmesh Insurance Point

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਨਿਯਮਾਂ ਮੁਤਾਬਕ ਕਰਾਰ ਦਿੱਤਾ ਹੈ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।

ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। 5 ਸਤੰਬਰ ਨੂੰ ਪਿਛਲੀ ਸੁਣਵਾਈ ‘ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Leave a Reply

Your email address will not be published. Required fields are marked *