
ਨਵੀਂ ਦਿੱਲੀ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਦਿੱਲੀ ਦੇ ਉਪ ਰਾਜਪਾਲ ਨੂੰ ਸੌਂਪ ਦਿੱਤਾ ਹੈ।
ਦੱਸਣਯੋਗ ਹੈ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਅਗਲੇ ਦੋ ਦਿਨਾਂ ਵਿਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ। ਬੀਤੇ ਕੱਲ੍ਹ ਉਨ੍ਹਾਂ ਵੱਲੋਂ ਉਪ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ ਗਿਆ ਸੀ, ਜੋ ਅੱਜ ਸ਼ਾਮ 4.30 ਵਜੇ ਦਾ ਮਿਲਿਆ ਸੀ। ਅੱਜ ਮੁੱਖ ਮੰਤਰੀ ਨੇ ਉਪ ਰਾਜਪਾਲ ਨੂੰ ਆਪਣਾ ਅਸਤੀਫਾ ਦੇ ਦਿੱਤਾ ਹੈ।
ਇਸੇ ਦੌਰਾਨ ਅੱਜ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਆਤਿਸ਼ੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਵਜੋਂ ਚੁਣਿਆ ਗਿਆ ਹੈ।