
ਨਵੀਂ ਦਿੱਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:
ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿਦੜਬਾਹਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣਾਂ ਅਗਲੇ ਮਹੀਨੇ 13 ਨਵੰਬਰ ਨੂੰ ਹੋਣਗੀਆਂ, ਜਦਕਿ ਇਹਨਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।