
ਮੁੰਬਈ, 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :
ਮੁੰਬਈ ਦੇ ਲੋਖੰਡਵਾਲਾ ਕੰਪਲੈਕਸ ਵਿੱਚ ਬੁੱਧਵਾਰ ਸਵੇਰੇ ਇੱਕ 14 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਅੰਧੇਰੀ ਇਲਾਕੇ ਦੇ ਲੋਖੰਡਵਾਲਾ ਕੰਪਲੈਕਸ ਦੇ ਚੌਥੇ ਕਰਾਸ ਰੋਡ ‘ਤੇ ਸਥਿਤ ਰੀਆ ਪੈਲੇਸ ਦੀ ਇਮਾਰਤ ਦੀ 10ਵੀਂ ਮੰਜ਼ਿਲ ‘ਤੇ ਸਵੇਰੇ 8 ਵਜੇ ਦੇ ਕਰੀਬ ਅੱਗ ਲੱਗ ਗਈ।
ਇਕ ਸਿਵਲ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਚੰਦਰਪ੍ਰਕਾਸ਼ ਸੋਨੀ (74), ਕਾਂਤਾ ਸੋਨੀ (74) ਅਤੇ ਪੇਲੁਬੇਤਾ (42) ਵਜੋਂ ਹੋਈ ਹੈ। ਸਿਵਲ ਅਧਿਕਾਰੀਆਂ ਮੁਤਾਬਕ ਅੱਗ ‘ਤੇ ਸਵੇਰੇ 9 ਵਜੇ ਦੇ ਕਰੀਬ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।