ਨਵੀਂ ਦਿੱਲੀ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਦਿੱਲੀ ਸਰਕਾਰ ਵਿੱਚ ਮੰਤਰੀ ਅਤੇ ਆਮ ਆਦਮੀ ਪਾਰਟੀ ਆਗੂ ਕੈਲਾਸ਼ ਗਹਿਲੋਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਭਾਰਤੀ ਜਨਤਾ ਪਾਰਟੀ ਵਿਚ ਉਹਨਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਦਿੱਤੀ। ਬੀਤੀ ਕੱਲ੍ਹ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਅਤੇ ਬਾਅਦ ਵਿਚ ਪਾਰਟੀ ਛੱਡ ਦਿੱਤੀ। ਗਹਿਲੋਤ ਅਤੇ ਆਤਿਸ਼ੀ ਦੋਵੇਂ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਸਨ।
ਬਾਅਦ ਕੈਲਾਸ਼ ਗਹਿਲੋਤ ਨੇ ਭਾਜਪਾ ‘ਚ ਸ਼ਾਮਲ ਹੋਣ ਬਾਅਦ ਕਿਹਾ ਕਿ ਉਹ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਉਹਨਾਂ ਕਿਹਾ ਕਿ ਉਹ ਅੰਨਾ ਅੰਦੋਲਨ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਦਿੱਲੀ ਲਈ ਕੰਮ ਕੀਤਾ। ਉਹਨਾਂ ਕਿਹਾ ਕਿ ਪਾਰਟੀ ਛੱਡਣ ਦਾ ਇਹ ਫੈਸਲਾ ਮੇਰੇ ਵੱਲੋਂ ਕਾਫੀ ਲੰਮੀ ਸੋਚ ਵਿਚਾਰ ਤੋਂ ਬਾਅਦ ਲਿਆ ਗਿਆ ਹੈ।
ਕੈਲਾਸ਼ ਗਹਿਲੋਤ ਨੇ ਆਪਣੇ ਅਸਤੀਫੇ ‘ਚ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਕੀਤੇ। ਉਹਨਾਂ ਕਿਹਾ ਕਿ ਮੈਂ ਇੱਕ ਇਮਾਨਦਾਰ ਪਾਰਟੀ ਦੇਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ ਪਰ ਹੁਣ ਇਹ ਪਾਰਟੀ ਇਮਾਨਦਾਰ ਨਹੀਂ ਰਹੀ। ਮੇਰੇ ਕੋਲ ਆਮ ਆਦਮੀ ਪਾਰਟੀ ਛੱਡਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ।