Breaking News
Smart Media Dashmesh Mohali Walk Smart Media Insurance Point Hardev Singh Ubha

40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਜਾਂਚ ‘ਚ ਜੁਟੀ

ਨਵੀਂ ਦਿੱਲੀ, 9 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਰਾਜਧਾਨੀ ਦਿੱਲੀ ਦੇ 40 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਘਟਨਾ ਅੱਜ ਸਵੇਰੇ 7 ਵਜੇ ਦੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਜਿਹਨਾਂ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਉਹਨਾਂ ਵਿੱਚ ਆਰਕੇਪੁਰਮ ਸਥਿਤ ਡੀਪੀਐਸ ਸਕੂਲ, ਜੀਡੀ ਗੋਇਨਕਾ, ਮਦਰ ਮੈਰੀ ਬ੍ਰਿਟਿਸ਼ ਸਕੂਲ, ਸਲਵਾਨ ਪਬਲਿਕ ਸਕੂਲ ਅਤੇ ਕੈਂਬਰਿਜ ਸਕੂਲ ਸਮੇਤ 40 ਸਕੂਲ ਸ਼ਾਮਲ ਹਨ।

ਸਕੂਲਾਂ ਨੂੰ ਬੰਬ ਦੀ ਇਹ ਧਮਕੀ ਈ-ਮੇਲ ਰਾਹੀਂ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਅਹਿਤਿਆਤ ਵਜੋਂ ਤੁਰੰਤ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਅਤੇ ਮਾਮਲੇ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *