Breaking News
Smart Media Dashmesh GS Electricals Smart Media Insurance Point Tav Prasad

ਕੇਂਦਰੀ ਮੰਤਰੀ ਮੰਡਲ ਨੇ ‘ਇਕ ਦੇਸ਼-ਇਕ ਚੋਣ’ ਬਿੱਲ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 12 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਅੱਜ ਕੇਂਦਰੀ ਮੰਤਰੀ ਮੰਡਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਇਕ ਅਹਿਮ ਮੀਟਿੰਗ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ‘ਇਕ ਰਾਸ਼ਟਰ ਇਕ ਚੋਣ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ ਸ਼ੀਤਕਾਲ ਸੈਸ਼ਨ ਦੌਰਾਨ ਸਦਨ ਵਿੱਚ ਪੇਸ਼ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਇਕ ਦੇਸ਼, ਇਕ ਚੋਣ’ ਉਤੇ ਬਣੀ ਕੋਵਿੰਦ ਕਮੇਟੀ ਦੀ ਰਿਪੋਰਟ 18 ਸਤੰਬਰ ਨੂੰ ਕੇਂਦਰੀ ਕੈਬਨਿਟ ਵਿਚੋਂ ਮਨਜ਼ੂਰੀ ਮਿਲ ਗਈ ਸੀ।

Leave a Reply

Your email address will not be published. Required fields are marked *